Gee 98News

32-ਬੋਰ ਵਾਲੇ ਗਾਇਕ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ :- ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਲੁਧਿਆਣਾ (ਦਿਹਾਤੀ) ਪੁਲਿਸ ਨੇ ਇੱਕ ਗਾਇਕ ਅਤੇ ਗੀਤ ਨਾਲ ਸੰਬੰਧਿਤ ਹੋਰ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਸਦਰ ਰਾਏਕੋਟ ਦੇ ਪਿੰਡ ਭੈਣੀ ਦਰੇੜਾਂ ਦੇ ਵਾਸੀ ਸੱਤਾ ਡੀਕੇ ਗਾਇਕ ਤਾਰੀ ਕਾਸਾਪੁਰੀਆ ਅਤੇ ਲਵ ਮਿਊਜ਼ਿਕ ਕੰਪਨੀ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਗਾਇਕ ਤਾਰੀ ਕਾਸਾਪੁਰੀਆ ਦੇ ਤਾਜ਼ਾ ਗੀਤ ‘‘32-ਬੋਰ’’ ਰਿਲੀਜ਼ ਹੋਣ ਤੋਂ ਬਾਅਦ ਪੁਲਿਸ ਨੇ ਉਕਤ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਉਕਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ , ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ਅਤੇ ਨੌਜਵਾਨਾਂ ਨੂੰ ਗੰੁਮਰਾਹ ਕਰਨ ਵਾਲੇ ਗੀਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

error: Content is protected !!