Gee 98News

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

ਮਹਿਲ ਕਲਾਂ 21 ਨਵੰਬਰ (ਜਸਵੰਤ ਸਿੰਘ ਲਾਲੀ ) :

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਹਿਲ ਕਲਾਂ ਦੀ ਪ੍ਰਧਾਨ ਭੋਲੀ ਕੌਰ ਨੇ ਕਿਹਾ ਕਿ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ । ਉਨਾਂ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਇਹ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਕੋਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮਨਵਾਉਣ ਲਈ 25 ਨਵੰਬਰ ਨੂੰ ਸੂਬੇ ਭਰ ਵਿੱਚ ਤਹਿਸੀਲ ਪੱਧਰ ’ਤੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ । ਉਹਨਾਂ ਇਹ ਮੰਗ ਕੀਤੀ ਕਿ ਜਥੇਬੰਦੀ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਾ ਕੇ ਮੀਟਿੰਗ ਕਰਵਾਈ ਜਾਵੇ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ’ਤੇ ਗ਼ੌਰ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਉਨਾਂ ਕਿਹਾ ਕਿ ਪਿਛਲੇਂ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਅੱਖੋ- ਪਰੋਖੇ ਕੀਤਾ ਜਾ ਰਿਹਾ ਹੈ । ਇਸ ਲਈ ਜਥੇਬੰਦੀ ਦੀ ਮੰਗ ਹੈ ਕਿ ਮੁੱਖ ਮੰਤਰੀ ਯੂਨੀਅਨ ਦੇ ਵਫਦ ਨਾਲ ਮੀਟਿੰਗ ਕਰਨ ਦਾ ਸਮਾਂ ਦੇਣ ਅਤੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ ।

error: Content is protected !!