Gee 98News

ਚੰਗਾ ਵਿਵਹਾਰ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਵਾਏਗਾ.. ?

ਚੰਡੀਗੜ :- ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਸੰਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿੱਧੂ ਪਿਛਲੇ ਲੱਗਭੱਗ 7 ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ਨੂੰ ਇੱਕ ਮਾਮਲੇ ’ਚ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਪਿਛਲੇ ਦਿਨਾਂ ਦੌਰਾਨ ਕੁਝ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਜੇਲ੍ ਵਿੱਚ ਜਾ ਕੇ ਮੁਲਾਕਾਤਾਂ ਕੀਤੀਆਂ ਗਈਆਂ। ਚਰਚਾ ਹੈ ਕਿ ਜੇਲ੍ਹ ਅੰਦਰ ਨਵਜੋਤ ਸਿੰਘ ਸਿੱਧੂ ਦੇ ਚੰਗੇ ਵਿਵਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਨੂੰ 26 ਜਨਵਰੀ 2023 ਭਾਵ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾ ਰਿਹਾ ਹੈ। ਸਿੱਧੂ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸੀ ਆਗੂਆਂ ਨੇ ਵੀ ਆੱਫ਼ ਦੀ ਰਿਕਾਰਡ ਸਿੱਧੂ ਦੀ ਰਿਹਾਈ ਸੰਬੰਧੀ ਚਰਚਾ ਨੂੰ ਸਹੀ ਦੱਸਿਆ ਹੈ।

error: Content is protected !!