Gee 98News

15 ਸਾਲ ਤੋਂ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਹੋਵੇਗੀ ਰੱਦ

ਚੰਡੀਗੜ੍ਹ : ਕੇਂਦਰ ਸਰਕਾਰ ਨੇ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਨੂੰ ਟਿਕਾਣੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਸੜਕਾਂ ਉੱਪਰ ਭੀੜ ਘੱਟ ਕਰਨ ਦੇ ਉਦੇਸ਼ ਨਾਲ 15 ਸਾਲ ਤੋਂ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਤਜ਼ਵੀਜ ਸੰਬੰਧੀ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੰਬੰਧਿਤ ਮੰਤਰਾਲੇ ਨੇ ਇਸ ਨੋਟੀਫਿਕੇਸ਼ਨ ’ਤੇ 30 ਦਿਨਾਂ ਦੇ ਅੰਦਰ-ਅੰਦਰ ਸੁਝਾਅ ਮੰਗੇ ਹਨ। ਇਸ ਸੰਬੰਧੀ ਇੱਕ ਨੀਤੀ ਬਣਾ ਕੇ ਸਾਰੇ ਰਾਜਾਂ ਨੂੰ ਕੇਂਦਰ ਵੱਲੋਂ ਭੇਜੀ ਗਈ ਹੈ। ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਅਨੁਸਾਰ 1 ਅਪ੍ਰੈਲ 2023 ਤੋਂ ਇਹ ਨਿਯਮ ਲਾਗੂ ਹੋ ਜਾਣਗੇ ਜਦ 15 ਸਾਲ ਤੋਂ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ । ਇਨਾਂ ਨਿਯਮਾਂ ਅਨੁਸਾਰ ਕਾਰਪੋਰੇਸ਼ਨਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਸਕਰੈਪ ਕਰਨਾ ਵੀ ਲਾਜ਼ਮੀ ਹੋਵੇਗਾ।

error: Content is protected !!