Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੜਿੰਗ v/s ਬਰਾੜ : ਮੇਰੀ ਅੱਖ ਵਿੱਚ ਅੱਖ ਪਾ ਕੇ ਵੜਿੰਗ ਗੱਲ ਕਰੇ – ਕਮਲਜੀਤ ਬਰਾੜ

Nirmal Pandori by Nirmal Pandori
11/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵੜਿੰਗ v/s ਬਰਾੜ : ਮੇਰੀ ਅੱਖ ਵਿੱਚ ਅੱਖ ਪਾ ਕੇ ਵੜਿੰਗ ਗੱਲ ਕਰੇ – ਕਮਲਜੀਤ ਬਰਾੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕਿਹਾ, ਵੜਿੰਗ ਦਾ ਮਿਸ਼ਨ ਕਾਂਗਰਸ ਨੂੰ ਪੂਰੀ ਤਰਾਂ ਖ਼ਤਮ ਕਰਨਾ ਹੈ

ਚੰਡੀਗੜ੍ਹ :- ‘ਮੇਰੇ ਪਿਤਾ ਜੀ ਨੂੰ ਤਾਂ ਮੇਰੇ ਦਾਦਾ ਜੀ ਕਹਿ ਕੇ ਗਏ ਸਨ ਕਿ ਕਾਂਗਰਸ ਪਾਰਟੀ ਨਹੀਂ ਛੱਡਣੀ, ਇਸ ਲਈ ਕਾਂਗਰਸ ਵਿੱਚ ਰਹਿਣਾ ਜਾਂ ਨਾ ਰਹਿਣਾ ਮੇਰੇ ਪਿਤਾ ਜੀ ਦਾ ਫ਼ੈਸਲਾ ਹੋਵੇਗਾ ਪ੍ਰੰਤੂ ਮੈਂ ਆਪਣੀ ਜ਼ਮੀਰ ਦੀ ਆਵਾਜ਼ ਦੇ ਉਲਟ ਨਹੀਂ ਚੱਲ ਸਕਦਾ’। ਇਹ ਸ਼ਬਦ ਕਾਂਗਰਸ ਪਾਰਟੀ ’ਚੋਂ ਕੱਢੇ ਕਮਲਜੀਤ ਸਿੰਘ ਬਰਾੜ ਦੇ ਹਨ, ਜਿਨਾਂ ਨੇ ਮੀਡੀਆ ਦੇ ਸਾਹਮਣੇ ਸੂਬਾ ਪ੍ਰਧਾਨ ਰਾਜਾ ਵੜਿੰਗ ’ਤੇ ਤਿੱਖੇ ਹਮਲੇ ਕੀਤੇ । ਬਰਾੜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਨੂੰ ਪੰਜਾਬ ਦਾ ਮਾਸਕੋ ਕਿਹਾ ਜਾਂਦਾ ਸੀ ਪ੍ਰੰਤੂ ਉਨ੍ਹਾਂ ਦੇ ਪਰਿਵਾਰ ਦੀ ਮਿਹਨਤ ਨੇ ਉੱਥੇ ਕਾਂਗਰਸ ਪਾਰਟੀ ਦਾ ਝੰਡਾ ਝੜਾਇਆ । ਇਸ ਲਈ ਕਾਂਗਰਸ ਪਾਰਟੀ ’ਚੋਂ ਉਨ੍ਹਾਂ ਨੂੰ ਕੱਢਣ ਦੀ ਹਿੰਮਤ ਰਾਜਾ ਵੜਿੰਗ ਵਰਗੇ ਆਗੂਆਂ ਦੀ ਨਹੀਂ ਹੈ ਸਗੋਂ ਉਹ ਆਪ ਹੀ ਕੁਝ ਸਮੇਂ ਤੋਂ ਪਾਰਟੀ ਅੰਦਰ ਸੱਚ ਦੀ ਲੜਾਈ ਲੜਦੇ ਆ ਰਹੇ ਹਨ ਜੋ ਝੂਠ ਦੇ ਪਲੇਟਫਾਰਮ ’ਤੇ ਖੜਨ ਵਾਲਿਆਂ ਨੂੰ ਰਾਸ ਨਹੀਂ ਆਈ ਅਤੇ ਉਨ੍ਹਾਂ ਨੇ ਆਪਣੀ ਡਿਕਟੇਟਰਸ਼ਿੱਪ ਦਾ ਮੁਜ਼ਾਹਰਾ ਕਰਦੇ ਹੋਏ ਆਪਣਾ ਫ਼ੈਸਲਾ ਸੁਣਾ ਦਿੱਤਾ। ਬਰਾੜ ਨੇ ਬੇਬਾਕੀ ਨਾਲ ਤਿੱਖੀ ਭਾਸ਼ਾ ’ਚ ਰਾਜਾ ਵੜਿੰਗ ਦੇ ਪੋਤੜੇ ਫਰੋਲਦੇ ਹੋਏ ਕਿਹਾ ਕਿ ਵੜਿੰਗ ਦਾ ਮਿਸ਼ਨ ਸੂਬੇ ’ਚ ਕਾਂਗਰਸ ਪਾਰਟੀ ਨੂੰ ਪੂਰੀ ਤਰਾਂ ਖ਼ਤਮ ਕਰਕੇ ਭਾਜਪਾ ਜੁਆਇਨ ਕਰਨ ਦਾ ਹੈ।

ਉਨ੍ਹਾਂ ਕਿਹਾ ਕਿ ਵੜਿੰਗ ਚੁਣ-ਚੁਣ ਕੇ ਇਮਾਨਦਾਰ ਕਾਂਗਰਸੀਆਂ ਨੂੰ ਜ਼ਲੀਲ ਕਰਕੇ ਖੁੱਡੇ ਲਾਈਨ ਲਗਾ ਰਿਹਾ ਹੈ। ਬਰਾੜ ਨੇ ਕਿਹਾ ਕਿ ਰਾਜਾ ਵੜਿੰਗ ਦੀ ਭਗਵੰਤ ਮਾਨ ਨਾਲ ਪੂਰੀ ਮਿੱਤਰਤਾ ਹੈ ਇਸ ਲਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੜਿੰਗ ਮੂਸੇਵਾਲਾ ਦਾ ਸਸਕਾਰ ਹੋਣ ਤੱਕ ਉਸ ਦੇ ਘਰ ਹੀ ਬੈਠਾ ਰਿਹਾ ਕਿਉਂਕਿ ਭਗਵੰਤ ਮਾਨ ਚਾਹੁੰਦਾ ਸੀ ਕਿ ਮੂਸੇਵਾਲਾ ਦਾ ਸਸਕਾਰ ਜਲਦੀ ਤੋਂ ਜਲਦੀ ਹੋ ਜਾਵੇ। ਬਰਾੜ ਨੇ ਦਾਅਵਾ ਕੀਤਾ ਕਿ ਵੜਿੰਗ ਜੇਕਰ ਸੱਚਾ ਕਾਂਗਰਸੀ ਹੈ ਤਾਂ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਗਵੰਤ ਮਾਨ ਸਰਕਾਰ ਖਿਲਾਫ਼ ਮੋਰਚਾ ਲਗਾ ਕੇ ਦਿਖਾਵੇ। ਉਨ੍ਹਾਂ ਕਿਹਾ ਕਿ ਵੜਿੰਗ ਦੀ ਅਗਾਵਈ ’ਚ ਕਾਂਗਰਸ ਜਲਦੀ ਹੀ ਖ਼ਤਮ ਹੋ ਜਾਵੇਗੀ ਕਿਉਂਕਿ ਸੂਬੇ ਦੇ ਬਹੁਤੇ ਕਾਂਗਕਸੀ ਵੜਿੰਗ ਨੂੰ ਪ੍ਰਧਾਨ ਹੀ ਨਹੀਂ ਮੰਨਦੇ। ਬਰਾੜ ਚੈਲਿੰਜਕੀਤਾ ਰਾਜਾ ਵੜਿੰਗ ਕਿਸੇ ਵੀ ਡਿਬੇਟ ਵਿੱਚ ਉਸ ਦੇ ਸਾਹਮਣੇ ਬੈਠ ਕੇ ਅੱਖ ’ਚ ਅੱਖ ਪਾ ਕੇ ਗੱਲ ਕਰੇ। ਉਨ੍ਹਾਂ ਕਿਹਾ ਕਿ ਉਹ ਰਾਜਾ ਵੜਿੰਗ ਦੇ ਪੁਰਾਣੇ ਮਿੱਤਰ ਹਨ, ਉਸ ਬਾਰੇ ਚੰਗੀ ਤਰਾਂ ਜਾਣਦੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਉਸ ਦੇ ਕੰਮਾਂ ਦੇ ਹੋਰ ਖੁਲਾਸੇ ਕੀਤੇ ਜਾਣਗੇ। ਇਸ ਮੌਕੇ ਬਰਾੜ ਨੇ ਵੜਿੰਗ ਵੱਲੋਂ ਦਿਆਲ ਸਿੰਘ ਕੌਲਿਆਂਵਾਲੀ ਦੇ ਪਰਿਵਾਰ ਨੂੰ ਕਾਂਗਰਸ ਦੀ ਸਰਕਾਰ ਮੌਕੇ ਆਰਥਿਕ ਫਾਇਦਾ ਪਹੁੰਚਾਉਣ ਦਾ ਜ਼ਿਕਰ ਵੀ ਕੀਤਾ। ਕਮਲਜੀਤ ਸਿੰਘ ਬਰਾੜ ਨੇ ਵੱਖਰੇ ਸਿੱਖ ਰਾਜ ਦੀ ਸਥਾਪਨਾ ਦੀ ਮੰਗ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਖ਼ਾਲਿਸਤਾਨ ਮੰਗਣ ਵਾਲਿਆਂ ਨੂੰ ਖ਼ਾਲਿਸਤਾਨ ਦੀ ਪ੍ਰਭਿਾਸ਼ਾ ਦੱਸਣੀ ਚਾਹੀਦੀ ਹੈ। ਕਿਉਂਕਿ ਲੋਕ ਖ਼ਾਲਿਸਤਾਨ ਦਾ ਅਰਥ ਕੁਝ ਹੋਰ ਹੀ ਕੱਢ ਰਹੇ ਹਨ ਜਦਕਿ ਸ਼ੁੱਧ ਖਾਲਸਾ ਰਾਜ ਦਾ ਅਨੰਦ ਮਹਾਰਾਜਾ ਰਣਜੀਤ ਸਿੰਘ ਮੌਕੇ ਲੋਕ ਮਾਣ ਚੁੱਕੇ ਹਨ। ਬਰਾੜ ਨੇ ਭਾਵੇਂ ਆਪਣੇ ਭਵਿੱਖ ਦੀ ਰਣਨੀਤੀ ਦਾ ਖੁੱਲ ਕੇ ਖੁਲਾਸਾ ਨਹੀਂ ਕੀਤਾ ਪ੍ਰੰਤੂ ਉਨ੍ਹਾਂ ਕਿਹਾ ਕਿ ਉਹ ਸੱਚ ਦੀ ਰਾਜਨੀਤੀ ’ਤੇ ਪਹਿਰਾ ਦਿੰਦੇ ਰਹਿਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਮਹਿਲ ਕਲਾਂ ਵਿਖੇ ਐਸਡੀਐਮ ਦੀ ਨਿਯੁਕਤੀ ਅਤੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ਊਠ ਦੇ ਬੁੱਲ ਵਾਂਗ ਲਟਕੀ

Next Post

ਫਾਰਮਾਸਿਸਟਾਂ ਦੀਆਂ ਡਿਗਰੀਆਂ ਪੜ੍ਹਤਾਲ ਦੀ ਕਸਵੱਟੀ ’ਤੇ, ਵੱਡੀ ਗਿਣਤੀ ਰਜਿਸਟ੍ਰੇਸ਼ਨ ਫਰਜ਼ੀ ਹੋਣ ਦੀ ਚਰਚਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਫਾਰਮਾਸਿਸਟਾਂ ਦੀਆਂ ਡਿਗਰੀਆਂ ਪੜ੍ਹਤਾਲ ਦੀ ਕਸਵੱਟੀ ’ਤੇ, ਵੱਡੀ ਗਿਣਤੀ ਰਜਿਸਟ੍ਰੇਸ਼ਨ ਫਰਜ਼ੀ ਹੋਣ ਦੀ ਚਰਚਾ

ਫਾਰਮਾਸਿਸਟਾਂ ਦੀਆਂ ਡਿਗਰੀਆਂ ਪੜ੍ਹਤਾਲ ਦੀ ਕਸਵੱਟੀ ’ਤੇ, ਵੱਡੀ ਗਿਣਤੀ ਰਜਿਸਟ੍ਰੇਸ਼ਨ ਫਰਜ਼ੀ ਹੋਣ ਦੀ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend