Gee 98News

ਮੈਡਮ ਰੇਨੂੰ ਬਾਲਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 29 ਨਵੰਬਰ (ਸੋਨੀ ਧਨੌਲਾ ) :

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਅ ਚੁੱਕੇ ਮੈਡਮ ਰੇਨੂੰ ਬਾਲਾ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ ਵੱਲੋਂ ਮੈਡਮ ਰੇਨੂ ਬਾਲਾ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਨੇ ਕਿਹਾ ਕਿ ਉਨ੍ਹਾਂ ਨੇ 1988 ਵਿੱਚ ਸਰਕਾਰੀ ਹਾਈ ਸਕੂਲ ਛੀਂਟਾ ਵਾਲਾ ਵਿਖੇ ਵਿਗਿਆਨ ਦੀ ਅਧਿਆਪਕਾ ਵਜੋਂ ਸਿੱਖਿਆ ਵਿਭਾਗ ਵਿੱਚ ਅਧਿਆਪਨ ਦੇ ਖ਼ੇਤਰ ਵਿਚ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ 1990 ਵਿੱਚ ਡਾਇਰੈਕਟ ਲੈਕਚਰਾਰ ਤੇ 2010 ਵਿੱਚ ਪ੍ਰਿੰਸੀਪਲ ਦੇ ਅਹੁਦੇ ’ਤੇ ਪਦਉੱਨਤ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਜ਼ਿਲ੍ਹੇ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣਾ ਅਤੇ ਮਿਸ਼ਨ ਮੈਰਿਟ ਕਮ ਮਿਸ਼ਨ 100 ਪ੍ਰਤੀਸ਼ਤ ਲਈ ਕੰਮ ਕਰਨਾ ਹੋਵੇਗਾ। ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਸਤੀਸ਼ ਕੁਮਾਰ, ਗੁਰਵਿੰਦਰਪਾਲ, ਮੈਡਮ ਰੁਪਾਲੀ, ਡੀਐਮ ਸਾਇੰਸ ਪ੍ਰਿੰਸੀਪਲ ਹਰੀਸ਼ ਕੁਮਾਰ, ਡੀਐਮ ਮੈਥ ਕਮਲਦੀਪ, ਡੀਐਮ ਆਈਸੀਟੀ ਮਹਿੰਦਰਪਾਲ, ਰੇਸ਼ਮ ਸਿੰਘ, ਮਨਜੀਤ ਕੌਰ ਸਟੈਨੋ, ਨੀਰਜ ਸਿੰਗਲਾ, ਕੀਰਤੀ ਦੇਵ, ਮਨੂ ਸੱਗੂ, ਅਵਨੀਸ਼ ਕੁਮਾਰ, ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਾਕੇਸ਼ ਕੁਮਾਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਹਾਜ਼ਰ ਸਨ।

error: Content is protected !!