Gee 98News

ਮਜ਼ਦੂਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਡੀਸੀ ਦਫ਼ਤਰ ਦਿੱਤਾ ਧਰਨਾ

ਬਰਨਾਲਾ 29 ਨਵੰਬਰ (ਸੋਨੀ ਧਨੌਲਾ)

ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਸੂਬਾਈ ਆਗੂ ਸ਼ੇਰ ਸਿੰਘ ਫ਼ਰਵਾਹੀ ਦੀ ਅਗਵਾਈ ਹੇਠ ਮਜ਼ਦੂਰਾਂ ਦੀਆ ਭਖ਼ਦੀਆਂ ਮੰਗਾਂ ਸਬੰਧੀ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਮੁੱਖ ਮੰਤਰੀ ਦੇ ਨਾਲ ਮੰਗ ਪੱਤਰ ਸੌਂਪਿਆ ਗਿਆ। ਉਪਰੰਤ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂ ਸ਼ੇਰ ਸਿੰਘ ਫ਼ਰਵਾਹੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਹਮੇਸ਼ਾ ਹੀ ਮਜਦੂਰ ਵਰਗ ਦੇ ਨਾਲ ਵਿਤਕਰੇਬਾਜ਼ੀ ਕੀਤੀ ਗਈ ਹੈ। ਜਿਸ ਕਾਰਨ ਦੇਸ਼ ਅੰਦਰ ਮਜ਼ਦੂਰ ਦੀ ਹਾਲਤ ਦਿਨੋਂ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਦਿਹਾੜੀ ’ਚ ਵਾਧਾ ਕੀਤਾ ਜਾਵੇ। ਮਜ਼ਦੂਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇ। ਮਜ਼ਦੂਰਾਂ ਨੂੰ ਘਰ ਬਣਾਉਣ ਲਈ ਬਿਨ੍ਹਾ ਵਿਆਜ ਕਰਜਾ ਦਿੱਤਾ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

error: Content is protected !!