Skip to main content

Gee 98News

ਫਿਲਮ ਦਾਸਤਾਨ-ਏ-ਸਰਹੰਦ ਨੂੰ ਤੁਰੰਤ ਰੋਕਿਆ ਜਾਵੇ : ਧਾਮੀ

ਚੰਡੀਗੜ੍ਹ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2 ਦਸੰਬਰ ਨੂੰ ਰਿਲੀਜ਼ ਹੋ ਰਹੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਰੋਕਣ ਦੀ ਮੰਗ ਕੀਤੀ ਹੈ । ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੈਂਸਰ ਬੋਰਡ ਆਪਣੇ ਫੈਸਲੇ ’ਤੇ ਦੁਬਾਰਾ ਗ਼ੌਰ ਕਰੇ ਕਿਉਂਕਿ ਇਹ ਫਿਲਮ ਸਿੱਖ ਸਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੰਹਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਛੋਟੇ ਸਾਹਿਬਜਾਦਿਆਂ ਨੂੰ ਫਿਲਮਾਇਆ ਗਿਆ ਹੈ। ਜਿਸ ਸੰਬੰਧੀ ਸਿੱਖ ਸੰਗਤ ਅਤੇ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਸ. ਧਾਮੀ ਨੇ ਕਿਹਾ ਕਿ ਫਿਲਮ ਲਈ ਐਸਜੀਪੀਸੀ ਵੱਲੋਂ ਅਜੇ ਤੱਕ ਐਨਓਸੀ ਵੀ ਜਾਰੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਫਿਲਮ ’ਚ ਗੁਰਪ੍ਰੀਤ ਘੁੱਗੀ ਨੇ ਮੁੱਖ ਕਿਰਦਾਰ ਨਿਭਾਇਆ ਹੈ, ਜੋ ਵਿਦੇਸ਼ ਵਿੱਚ ਰਹਿ ਰਿਹਾ ਹੈ। ਫਿਲਮ ਦੀ ਕਹਾਣੀ ਮੁਤਾਬਕ ਆਪਣੇ ਬੱਚੇ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਗੁਰਪ੍ਰੀਤ ਘੁੱਗੀ ਵਿਦੇਸ਼ ਤੋਂ ਆਪਣੇ ਬੱਚੇ ਨੂੰ ਪੰਜਾਬ ਲਿਆਉਂਦਾ ਹੈ। ਇਸ ਦੌਰਾਨ ਛੋਟੇ ਸਾਹਿਬਜਾਦਿਆਂ ਦੇ ਇਤਿਹਾਸ ਨੂੰ ਐਨੀਮੇਸ਼ਨ ਦੇ ਤੌਂਰ ’ਤੇ ਫਿਲਮਾਇਆ ਗਿਆ ਹੈ। ਜਿਸ ਉੱਪਰ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਇਤਰਾਜ਼ ਕਰ ਰਹੀਆਂ ਹਨ। ਧਿਆਨ ਰਹੇ ਕਿ ਸਿੱਖ ਇਤਿਹਾਸ ਨਾਲ ਸੰਬੰਧਿਤ ਕਿਸੇ ਫਿਲਮ ਵਿੱਚ ਫਿਲਮਾਂਕਣ ਲਈ ਸਿੱਖ ਮਰਿਯਾਦਾ ਅਤੇ ਪਰੰਪਰਾਵਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

error: Content is protected !!