Skip to main content

Gee 98News

ਭਾਰਤ ਲਈ ਮੋਸਟ ਵਾਂਟੇਡ ਗੋਲਡੀ ਬਰਾੜ ਅਮਰੀਕਾ ਪੁਲਸ ਨੇ ਫੜਿਆ…!

ਚੰਡੀਗੜ੍ਹ 2 ਦਸੰਬਰ ( ਨਿਰਮਲ ਸਿੰਘ ਪੰਡੋਰੀ )-

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗ੍ਰਿਫਤਾਰੀਆਂ ਦੀਆਂ ਖਬਰਾਂ ਆ ਰਹੀਆਂ ਹਨ । ਭਾਵੇਂ ਕਿ ਕੈਲੀਫੋਰਨੀਆ ਪੁਲਿਸ ਦੇ ਅਧਿਕਾਰਤ ਤੌਰ ‘ਤੇ ਗੋਲਡੀ ਬਰਾੜ ਦੇ ਪੁਲਿਸ ਹਿਰਾਸਤ ਵਿੱਚ ਹੋਣ ਦੀ ਪੁਸ਼ਟੀ ਨਹੀਂ ਕੀਤੀ ਪ੍ਰੰਤੂ ਚਰਚਾ ਹੈ ਕਿ ਭਾਰਤੀ ਏਜੰਸੀਆਂ ਨੂੰ ਇਸ ਦੀ ਸੂਚਨਾ ਮਿਲ ਚੁੱਕੀ ਹੈ ਅਤੇ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਕਾਨੂੰਨੀ ਚਾਰਾਜੋਈ ਵੀ ਸ਼ੁਰੂ ਹੋ ਚੁੱਕੀ ਹੈ । ਜ਼ਿਕਰਯੋਗ ਹੈ ਕਿ ਅਜੇ ਕੁਝ ਸਮਾਂ ਪਹਿਲਾਂ ਹੀ ਗੋਲਡੀ ਬਰਾੜ ਦੇ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ । ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੋਲਡੀ ਬਰਾੜ ਦੀ ਗ੍ਰਿਫਤਾਰੀ ਸਬੰਧੀ ਪੁਲਿਸ ਉਪਰ ਦਬਾਅ ਬਣਿਆ ਹੋਇਆ ਸੀ । ਇਹ ਵੀ ਦੱਸਣਯੋਗ ਹੈ ਕਿ ਗੋਲਡੀ ਬਰਾੜ ਦੇ ਭਾਰਤ ਵਿਰੋਧੀ
ਅਨਸਰਾਂ ਨਾਲ ਸੰਪਰਕ ਦੀਆਂ ਖਬਰਾਂ ਦੌਰਾਨ ਭਾਰਤ ਸਰਕਾਰ ਵੀ ਉਸ ਤੱਕ ਪੁੱਜਣ ਲਈ ਯਤਨਸ਼ੀਲ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਗੋਲਡੀ ਬਰਾੜ ਦੇ ਸਿਰ ਦੋ ਕਰੋੜ ਦਾ ਇਨਾਮ ਰੱਖਿਆ ਸੀ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਦੁਬਈ ਅਤੇ ਭਾਣਜੇ ਸਚਿਨ ਨੂੰ ਅਜ਼ਰਬਾਈਜਾਨ ਵਿਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ਾਂ ਜਾਰੀ ਹਨ ਜੋ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਨਕਲੀ ਪਾਸਪੋਰਟ ਬਣਾ ਕੇ ਭਾਰਤ ਚੋਂ ਨਿਕਲ ਗਏ ਸਨ ।

error: Content is protected !!