Gee 98News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਨੂੰ

ਬਰਨਾਲਾ 5 ਦਸੰਬਰ ( ਸੋਨੀ ਧਨੌਲਾ)-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 7 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਅਪਰੈੰਟਿਸ (Apprentices)(ਮੇਲ, ਫੀਮੇਲ ਦੋਵੇ) ਦੀ ਅਸਾਮੀ ਅਤੇ ਹੋਰ ਅਸਾਮੀਆਂ ਲਈ ਯੋਗਤਾ ਘੱਟੋ- ਘੱਟ ਬਾਰਵੀਂ ਪਾਸ, ਆਈਟੀਆਈ,  ਉਮਰ ਘੱਟੋ ਘੱਟ 18 ਤੋਂ 30 ਸਾਲ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾਵੇ।

error: Content is protected !!