Gee 98News

ਗੈਂਗਸਟਰਾਂ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਸਿਪਾਹੀ ਮਨਦੀਪ ਸਿੰਘ ਦੀ ਮੌਤ

ਬਰਨਾਲਾ 8 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਨਕੋਦਰ ਵਿਖੇ ਗੈਂਗਸਟਰਾਂ ਵੱਲੋਂ ਗੋਲੀਆਂ ਨਾਲ ਮਾਰੇ ਗਏ ਕੱਪੜਾ ਵਪਾਰੀ ਭੁਪਿੰਦਰ ਸਿੰਘ ਦੇ ਗੰਨਮੈਨ ਨੇ ਵੀ ਦਮ ਤੋੜ ਦਿੱਤਾ ਹੈ। ਗੈਂਗਸਟਰਾਂ ਵੱਲੋਂ ਭੁਪਿੰਦਰ ਸਿੰਘ ਉਪਰ ਕੀਤੀ ਫਾਇਰੰਗ ਦੌਰਾਨ ਉਸਦਾ ਗੰਨਮੈਨ ਸਿਪਾਹੀ ਮਨਦੀਪ ਸਿੰਘ ਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਸੀ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਸਿਪਾਹੀ ਮਨਦੀਪ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ ਮੁੱਖ ਮੰਤਰੀ ਨੇ ਮਨਦੀਪ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਐਕਸਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ । ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਬਾਵਜੂਦ ਵੀ ਕਤਲੇਆਮ ਦੀਆਂ ਵਾਰਦਾਤਾਂ ਜਾਰੀ ਹਨ।

error: Content is protected !!