Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 

Nirmal Pandori by Nirmal Pandori
12/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਾ. ਸੁਰਜੀਤ ਸਿੰਘ ਦੌਧਰ ਨੇ ਆਈ.ਪੀ.ਐੱਸ ਬਣਨ ਦੀ ਇਛੁੱਕ ਵਿਦਿਆਰਥਣ ਦੀ ਅਗਲੇਰੀ ਪੜ੍ਹਾਈ ਅਤੇ ਕੋਚਿੰਗ ਦਾ ਸਾਰਾ ਖਰਚਾ ਉਠਾਉਣ ਦਾ ਜਿੰਮਾ ਲਿਆ

ਬਰਨਾਲਾ 9 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸੂਬੇ ਦੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਆਈਏਐੱਸ ਦੀ ਅਗਵਾਈ ਹੇਠ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਵੱਲੋਂ ਵਿਦਿਅਰਥੀਆਂ ਨੂੰ ਸਾਹਿਤ ਅਤੇ ਲਾਇਬ੍ਰੇਰੀਆਂ ਨਾਲ ਜੋੜਨ ਲਈ ਸਕੂਲਾਂ ਅਤੇ ਕਾਲਜਾਂ ‘ਚ ਸਾਹਿਤਕ ਸਮਾਗਮ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਨੂੂੰ ਸਮਰਪਿਤ ਸਾਹਿਤਕ ਸਮਾਗਮ ਕਰਵਾ ਕੇ ਵਿਦਿਆਰਥਣਾਂ ਨੂੰ ਭਾਈ ਸਾਹਿਬ ਦੀ ਸਾਹਿਤਕ ਦੇਣ ਅਤੇ ਸਖਸ਼ੀਅਤ ਬਾਰੇ ਜਾਣਕਾਰੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਗਰਲਜ ਕਾਲਜ ਗਹਿਲ ਵਿਖੇ ਪ੍ਰਿੰਸੀਪਲ ਡਾ. ਹਰਬੰਸ ਕੌਰ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ ਵਿਸ਼ੇ ‘ਤੇ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ.ਸੁਰਜੀਤ ਸਿੰਘ ਦੌਧਰ ਅਤੇ ਗੁਰਮੇਲ ਸਿੰਘ ਬੌਡੇ ਨੇ ਭਾਈ ਵੀਰ ਸਿੰਘ ਦੀਆਂ ਸਾਹਿਤਕ ਕ੍ਰਿਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਵਿਦਿਆਰਥਣਾਂ ਨਾਲ ਸਾਂਝੀ ਕੀਤੀ। ਉਹਨਾਂ ਵਿਦਿਆਰਥਣਾਂ ਨੂੰ ਸਾਹਿਤ ਅਤੇ ਕਿਤਾਬਾਂ ਨਾਲ ਜੁੜਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿਚ ਸਫਲ ਇਨਸਾਨ ਬਣਨ ਲਈ ਕਿਤਾਬਾਂ ਤੋਂ ਵੱਡਾ ਕੋਈ ਮਾਰਗ ਦਰਸ਼ਕ ਨਹੀਂ।ਉਹਨਾਂ ਕਿਤਾਬ ਦੀ ਤਾਕਤ ਬਾਰੇ ਬੋਲਦਿਆਂ ਕਿਹਾ ਕਿ ਕਿਤਾਬਾਂ ਘੋਰ ਨਿਰਾਸ਼ਾ ਦੇ ਆਲਮ ਵਿੱਚ ਗਏ ਇਨਸਾਨ ਨੂੰ ਵੀ ਜ਼ਿੰਦਾਦਿਲ ਬਣਾ ਸਕਣ ਦੀ ਸਮਰੱਥਾ ਰਖਦੀਆਂ ਹਨ। ਮੁੱਖ ਮਹਿਮਾਨਾਂ ਵੱਲੋਂ ਵਿਦਿਆਰਥਣਾਂ ਨੂੰ ਆਈਏਐੱਸ ਅਤੇ ਆਈਪੀਐੱਸ ਸਮੇਤ ਉੱਚ ਆਸਾਮੀਆਂ ਦੀ ਤਿਆਰੀ ਲਈ ਵੀ ਪ੍ਰੇਰਿਤ ਕੀਤਾ। ਡਾ. ਸੁਰਜੀਤ ਸਿੰਘ ਦੌਧਰ ਨੇ ਆਈ.ਪੀ.ਐੱਸ ਬਣਨ ਦੀ ਇਛੁੱਕ ਕਾਲਜ ਦੀ ਬੀ.ਏ ਭਾਗ ਪਹਿਲਾਂ ਦੀ ਵਿਦਿਆਰਥਣ ਅਮਨਵੀਰ ਕੌਰ ਦੀ ਅਗਲੇਰੀ ਪੜ੍ਹਾਈ ਅਤੇ ਕੋਚਿੰਗ ਦਾ ਸਾਰਾ ਖਰਚਾ ਉਠਾਉਣ ਦਾ ਜਿੰਮਾ ਵੀ ਲਿਆ।ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੀਤ ਅਤੇ ਕਵਿਤਾਵਾਂ ਦਾ ਗਾਇਨ ਕਰਨ ਦੇ ਨਾਲ ਨਾਲ ਵਿਦਿਆਰਥਣਾਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਵੀ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸ਼ਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਸਮਾਗਮ ‘ਚ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ.ਜਨਮੀਤ ਕੌਰ,ਡਾ.ਹਰਮੀਤ ਕੌਰ,ਡਾ,ਰਣਦੀਪ ਕੌਰ ਲੈਕਚਰਾਰ ਅਮਨਦੀਪ ਕੌਰ ਅਤੇ ਸਿਮਰਨਜੀਤ ਕੌਰ ਤੋਂ ਇਲਾਵਾ ਭਾਸ਼ਾ ਦਫਤਰ ਦੇ ਸੁਖਮਨ ਸਿੰਘ ਅਤੇ ਗੋਬਿੰਦ ਸਿੰਘ ਸਮੇਤ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਮੁੱਚਾ ਸਟਾਫ ਹਾਜ਼ਰ ਰਿਹਾ। ਮੰਚ ਸੰਚਾਲਨ ਦਾ ਫਰਜ਼ ਡਾ.ਗੁਰਦੀਪ ਕੌਰ ਵੱਲੋਂ ਨਿਭਾਇਆ ਗਿਆ।

Gee98 Ads

ਫੋਟੋ ਕੈਪਸ਼ਨ:1. ਸਮਾਗਮ ਦੌਰਾਨ ਕਵਿਤਾ ਪੇਸ਼ ਕਰਦੀ ਕਾਲਜ ਦੀ ਵਿਦਿਆਰਥਣ।

2. ਪੁਸਤਕ ਪ੍ਰਦਰਸ਼ਨੀ ਤੋਂ ਪੁਸਤਕਾਂ ਦੀ ਖਰੀਦ ਕਰਦੀਆਂ ਕਾਲਜ ਦੀਆਂ ਵਿਦਿਆਰਥਣਾਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

19 ਸਾਲਾਂ ਵਰਗ ‘ਚ ਗਾਂਧੀ ਆਰੀਆ ਸਕੂਲ ਦੇ ਬੱਚੇ ਬਣੇ ਜ਼ਿਲ੍ਹਾ ਚੈਂਪੀਅਨ

Next Post

ਪੰਜਾਬ ‘ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ‘ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ

ਪੰਜਾਬ 'ਚ ਜਲਦੀ ਹੀ ਇਲੈਕਟ੍ਰਿਕ ਵਹੀਕਲ ਪਾਲਿਸੀ ਲਿਆਂਦੀ ਜਾਵੇਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend