Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ

Nirmal Pandori by Nirmal Pandori
12/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਦਸੰਬਰ (ਸੋਨੀ ਧਨੌਲਾ)-

ਮੱਛੀ ਪਾਲਣ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਡਾ. ਜਸਵੀਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਬਦਲਦੇ ਮੌਸਮ ਦੇ ਮੱਦੇਨਜ਼ਰ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੌਸਮ ਵਿਚ ਬਦਲਾਅ ਕਾਰਨ ਪਾਣੀ ਦਾ ਤਾਪਮਾਣ ਲਗਾਤਾਰ ਘਟ ਰਿਹਾ ਹੈ। ਇਸ ਕਰਕੇ ਮੱਛੀਆਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਸਵੇਰ ਵੇਲੇ ਤਾਜ਼ੇ ਪਾਣੀ/ਏਰੀਏਟਰ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ। ਇਸ ਤੋਂ ਇਲਾਵਾ ਪਾਣੀ ਦਾ ਪੱਧਰ 6 ਤੋਂ 7 ਫੁੱਟ ਰੱਖਿਆ ਜਾਵੇ ਤਾਂ ਜੋ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਤੋਂ ਬਿਨਾਂ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ। ਮੱਛੀ ਪਾਲਕ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ ’ਤੇ ਲਾਜ਼ਮੀ ਤੌਰ ’ਤੇ ਰੱਖਣ। ਸਰਦੀਆਂ ਦੇ ਮੌਸਮ ਵਿੱਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁਖ ਮੱਛੀ ਦੇ ਬਚਾਅ ਲਈ ਤਲਾਅ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕੀਤੀ ਜਾਵੇ ਮੱਛੀ ਪਾਲਣ ਅਫਸਰ ਬਰਨਾਲਾ ਸ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਹਰ ਮਹੀਨੇ 5 ਦਿਨਾਂ ਮੁਫਤ ਸਿਖਲਾਈ ਇਸ ਦਫਤਰ ਵੱਲੋਂ ਲਾਈ ਜਾਂਦੀ ਹੈ, ਜਿਸ ਵਿਚ ਨਵੇਂ ਕਿਸਾਨ/ਮੱਛੀ ਪਾਲਕ ਇਸ ਕਿੱਤੇ ਬਾਰੇ ਸਿਖਲਾਈ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਤਲਾਬ ਦੀ ਉਸਾਰੀ ਲਈ ਸਥਾਨ ਦੀ ਚੋਣ ਜਾਂ ਪੁਰਾਣੇ ਛੱਪੜਾਂ ਦੇ ਸੁਧਾਰ ਲਈ ਤਕਨੀਕੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਵਿਚ 2 ਜਨਵਰੀ ਤੋਂ 6 ਜਨਵਰੀ ਤੱਕ ਸਿਖਲਾਈ ਕੈਂਪ ਲਾਇਆ ਜਾਵੇਗਾ ਤੇ ਵੱਧ ਤੋਂ ਵੱਧ ਕਿਸਾਨ/ਮੱਛੀ ਪਾਲਕ ਇਸ ਦਾ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਲਾਹ ਲਈ ਜਾਂ ਕੋਈ ਦਿੱਕਤ ਪੇਸ਼ ਆਉਣ ’ਤੇ ਕਮਰਾ ਨੰਬਰ 84, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫਤਰ ਮੱਛੀ ਪਾਲਣ ਵਿਖੇ ਰਾਬਤਾ ਕੀਤਾ ਜਾਵੇ। 

—ਬੌਕਸ ਆਈਟਮ —
ਮੱਛੀ ਪਾਲਕਾਂ ਲਈ ਸਬਸਿਡੀ ਦੀ ਸਹੂਲਤ
 ਸਹਾਇਕ ਡਾਇਰੈਕਟਰ ਮੱਛੀ ਪਾਲਣ ਬਰਨਾਲਾ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਪੀਐਮਐਮਐੱਸਵਾਈ ਸਕੀਮ ਤਹਿਤ ਮੱਛੀ ਪਾਲਕ ਕਿੱਤੇ ਨੂੰ ਅਪਣਾਉਣ ਵਾਲਿਆਂ ਲਈ 40 ਫੀਸਦੀ ਜਨਰਲ ਵਰਗ ਅਤੇ 60 ਫੀਸਦੀ ਮਹਿਲਾਵਾਂ ਤੇ ਐਸਸੀ/ਐਸਟੀ ਨੂੰ (ਯੂਨਿਟ ਕਾਸਟ ਦੇ ਹਿਸਾਬ ਨਾਲ) ਸਬਸਿਡੀ ਦੇ ਰੂੁਪ ਵਿਚ ਵਿੱਤੀ ਸਹਾਇਤਾ ਮੁਹੱਈਆ ਕਰਾਈ ਜਾਂਦੀ ਹੈ। ਇਸ ਤੋਂ ਇਲਾਵਾ ਮੱਛੀ ਵਿਕਰੇਤਾਵਾਂ ਲਈ ਟਰਾਂਸਪੋਰਟ ਦੇ ਕੰਮ ਵਾਸਤੇ ਮੋਟਰਸਾਈਕਲ (ਆਈਸਬੌਕਸ ਸਮੇਤ)/ਥ੍ਰੀ ਵੀਲ੍ਹਰ ਆਦਿ ਉਪਰ ਵੀ 40 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।    
   
Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਕਿਸ਼ੋਰ ਅਵਸਥਾ ਸਬੰਧੀ ਇੱਕ ਰੋਜ਼ਾ ਵਰਕਸ਼ਾਪ 

Next Post

ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ

ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend