Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ

Nirmal Pandori by Nirmal Pandori
12/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐਸ ਸੀ ਵਰਗ ਨਾਲ ਸਬੰਧਤ ਵਿਅਕਤੀਆਂ ਦੀਆਂ ਸੁਣੀਆਂ ਸ਼ਿਕਾਇਤਾਂ

ਬਰਨਾਲਾ 10 ਦਸੰਬਰ (ਸੋਨੀ ਧਨੌਲਾ)-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਰੈਸਟ ਹਾਉਸ ਵਿਖੇ ਐਸ ਸੀ ਵਰਗ ਨਾਲ ਸਬੰਧਤ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ । ਮੈਡਮ ਪੂਨਮ ਕਾਂਗੜਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸੰਘੇੜਾ ਦੇ ਸਲਾਨਾ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ । ਇਸ ਮੌਕੇ ਲਿਖਤੀ ਸ਼ਿਕਾਇਤ ਦਿੰਦਿਆਂ ਕਰਮਜੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਸੇਖਾ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਐਸ ਸੀ ਵਰਗ ਨਾਲ ਸਬੰਧਤ ਹੈ ਉਸ ਦਾ ਲੜਕਾ ਲਵਪ੍ਰੀਤ ਸਿੰਘ ਜ਼ੋ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸੇਖਾ ਜ਼ਿਲ੍ਹਾ ਬਰਨਾਲਾ ਵਿਖੇ ਬਾਰਵੀਂ ਜਮਾਤ ਵਿੱਚ ਪੜ੍ਹਦਾ ਹੈ, ਸਕੂਲ ਦੀ ਮੈਡਮ ਅਨੀਤਾ ਸਿੰਗਲਾ ਵੱਲੋਂ ਉਸਦੇ ਲੜਕੇ ਦੀ ਬਿਨਾਂ ਕਿਸੇ ਕਸੂਰ ਤੋਂ ਕਥਿਤ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਉਸ ਨੂੰ ਸਕੂਲ ਵਿੱਚ ਸਮੂਹ ਵਿਦਿਆਰਥੀਆਂ ਸਾਹਮਣੇ ਜ਼ਲੀਲ ਕਰਕੇ ਅਤੇ ਉਸ ਦਾ ਕਲਾਸ ਵਿੱਚੋ ਨਾਮ ਕੱਟ ਕੇ ਬਾਹਰ ਕੱਢ ਦਿੱਤਾ ਗਿਆ ਜਦੋਂ ਉਹ ਇਸ ਸਬੰਧੀ ਸਕੂਲ ਵਿੱਚ ਗਏ ਤਾਂ ਮੈਡਮ ਵੱਲੋਂ ਉਨ੍ਹਾਂ ਨਾਲ ਵੀ ਕਥਿਤ ਬਦਸਲੂਕੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਮੈਡਮ ਅਨੀਤਾ ਸਿੰਗਲਾ ਵੱਲੋਂ ਪਹਿਲਾਂ ਵੀ ਮੇਰੇ ਲੜਕੇ ਨਾਲ ਕਥਿਤ ਜਾਤੀ ਭੇਦ ਭਾਵ ਕੀਤਾ ਜਾਂਦਾ ਹੈ । ਬਰਨਾਲਾ ਦੀ ਅਨਾਜ ਮੰਡੀ ਵਿਖੇ ਝੁੱਗੀਆਂ ਵਿੱਚ ਰਹਿੰਦੇ ਗੰਗਾ ਰਾਮ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਪੁਲਿਸ ਮੁਲਾਜ਼ਮਾ ਵੱਲੋਂ ਉਨ੍ਹਾਂ ਦੀਆਂ ਲੜਕੀਆਂ ਦੀ ਰਾਤ ਸਮੇਂ ਬਿਨਾਂ ਕਿਸੇ ਕਸੂਰ ਤੋਂ ਕਥਿਤ ਕੁੱਟਮਾਰ ਕੀਤੀ ਗਈ ਸੀ । ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਵੱਲੋਂ ਝੁੱਗੀਆਂ ਵਿੱਚ ਰਹਿੰਦੇ ਵਿਅਕਤੀਆਂ ਖਿਲਾਫ ਹੀ ਕੇਸ ਦਰਜ ਕੀਤਾ ਗਿਆ ਸੀ ਜਿਸ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ । ਇਸ ਤੋਂ ਇਲਾਵਾ ਪਰਮਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਪਿੰਡ ਕਾਲੇਕੇ, ਬਲਵੀਰ ਕੌਰ ਪਤਨੀ ਬੁਟਾ ਸਿੰਘ ਵਾਸੀ ਪਿੰਡ ਘੁੰਨਸ ਸਣੇ ਹੋਰ ਵੀ ਸ਼ਿਕਾਇਤਕਰਤਾ ਨੇ ਇਨਸਾਫ਼ ਦੀ ਮੰਗ ਕੀਤੀ । ਮੈਡਮ ਕਾਂਗੜਾ ਨੇ ਮਿਲੀਆਂ ਸ਼ਿਕਾਇਤ ਨੂੰ ਹੱਲ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਕਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਕ੍ਰਿਸ਼ਨ ਸਿੰਘ ਸੰਘੇੜਾ, ਜਰਨੈਲ ਸਿੰਘ ਬੱਲੂਆਣਾ, ਹੈਪੀ ਸਿੰਘ, ਮਲਕੀਤ ਸਿੰਘ ਅਤੇ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਜ਼ਿਲ੍ਹੇ ਦੇ ਮੱਛੀ ਪਾਲਕਾਂ ਲਈ ਸਲਾਹਕਾਰੀ ਜਾਰੀ

Next Post

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend