Gee 98News

ਸਖੀ-ਵਨ ਸਟਾਪ ਸੈਂਟਰ ਵਲੋਂ ਜਾਗਰੂਕਤਾ ਕੈਂਪ

ਸਖੀ-ਵਨ ਸਟਾਪ ਸੈਂਟਰ ਵਲੋਂ ਜਾਗਰੂਕਤਾ ਕੈਂਪ

ਬਰਨਾਲਾ 13 ਦਸੰਬਰ ( ਸੋਨੀ ਧਨੌਲਾ)-

ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਹਰੀਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਔਰਤਾਂ ਨੂੰ ਦਿੱਤੀਆਂ  ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕਾਊਂਸਲਰ ਸੰਦੀਪ ਸ਼ਰਮਾ ਅਤੇ ਆਈਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ‘ਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ ,ਭਾਵਨਾਤਮਕ ਅਤੇ ਹਿੰਸਾ ਸ਼ੋਸਣ ਦਾ ਸ਼ਿਕਾਰ ਹਨ, ਨੂੰ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ ਤੇ ਹੋਰ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰਬਰ 01679-230181 ਅਤੇ ਵਿਮੈੱਨ ਹੈਲਪਲਾਈਨ ਨੰਬਰ 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।

Gee98 Ads

error: Content is protected !!