Skip to main content

Gee 98News

ਸ਼ਿਮਲੇ ਤੋਂ ਵੀ ਰਿਹਾ ਠੰਢਾ…ਪੰਜਾਬ ਦਾ ਸ਼ਹਿਰ ਬਠਿੰਡਾ

ਚੰਡੀਗੜ੍ਹ -ਪੰਜਾਬ ‘ਚ ਠੰਢ ਨੇ ਆਪਣੇ ਜਲਵੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੋਮਵਾਰ ਬਠਿੰਡਾ ਦਾ ਤਾਪਮਾਨ ਸ਼ਿਮਲਾ ਤੋਂ ਵੀ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ ਹੈ ਜੋ ਕਿ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ 6.5 ਤੋਂ ਕਾਫੀ ਘੱਟ ਹੈ । ਬਠਿੰਡਾ ਤੋਂ ਇਲਾਵਾ ਪੰਜਾਬ ਦੇ 13 ਹੋਰ ਸ਼ਹਿਰਾਂ ਦਾ ਤਾਪਮਾਨ ਵੀ ਬਠਿੰਡਾ ਦੇ ਘੱਟੋ ਘੱਟ ਤਾਪਮਾਨ ਤੋਂ ਘੱਟ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਗਹਿਰੀ ਧੁੰਦ ਅਤੇ ਤੇਜ਼ ਠੰਢੀਆਂ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਨੇ ਵੀ ਲੋਕਾਂ ਨੂੰ ਸੜਕਾਂ ‘ਤੇ ਗਹਿਰੀ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਰਫਤਾਰ ਘੱਟ ਰੱਖਣ ਅਤੇ ਵਾਹਨਾਂ ਦੀਆਂ ਲਾਈਟਾਂ ਚਾਲੂ ਰੱਖਣ ਦੀ ਸਲਾਹ ਦਿੱਤੀ ਹੈ ।

error: Content is protected !!