Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ 

Nirmal Pandori by Nirmal Pandori
01/02/2023
in ਸਾਹਿਤ, ਪੰਜਾਬ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 2 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਾਹਿਤਕ ਸਮਾਗਮ ਕਰਵਾ ਕੇ ਭਾਸ਼ਾ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਕਰਵਾਏ ਵਿਚਾਰ ਚਰਚਾ ਅਤੇ ਕਵੀ ਦਰਬਾਰ ਵਿੱਚ ਜ਼ਿਲ੍ਹੇ ਦੀਆਂ ਸਾਹਿਤਕ ਸਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨ ਨਾਲ ਕੀਤੀ ਗਈ। ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ ਅਫਸਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਾਂ ਬੋਲੀ ਪੰਜਾਬੀ ਦਾ ਮਾਣ ਸਤਿਕਾਰ ਬਹਾਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ।ਉਹਨਾਂ ਕਿਹਾ ਕਿ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ.ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ 75ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਹਾਜ਼ਰੀਨ ਨਾਲ ਵਿਭਾਗ ਦੇ ਸਥਾਪਨਾ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਾਗ ਵੱਲੋਂ ਸਾਹਿਤ ਦੇ ਖੇਤਰ ਵਿੱਚ ਕੀਤੇ ਗਏ ਵਡਮੁੱਲੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਵਿਭਾਗ ਹੁਣ ਤੱਕ 1632 ਪੁਸਤਕਾਂ ਦਾ ਪ੍ਰਕਾਸ਼ਨ ਕਰ ਚੁੱਕਾ ਹੈ ਜਿਸ ਵਿਚ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਜੋ ਪੰਜਾਬੀ ਭਾਸ਼ਾ ਵਿਚ ਹੋਣ ਵਾਲਾ ਪਹਿਲਾ ਕਾਰਜ ਹੈ। ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਲਈ 35 ਦੇ ਕਰੀਬ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ। ਇਸ ਮੌਕੇ ਵਿਭਾਗ ਦੇ ਪ੍ਰਬੰਧਕੀ ਢਾਂਚੇ ਅਤੇ ਕਾਰਜਾਂ ਨੂੰ ਦਰਸਾਉਂਦੀਆਂ ਪੀ.ਪੀ.ਟੀਜ਼ ਅਤੇ ਡਾਕੂਮੈਂਟਰੀ ਵੀ ਵਿਖਾਈਆਂ ਗਈਆਂ।ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਰਵਰੀ ਮਹੀਨੇ ਆ ਰਹੇ ਕੌਮਾਂਤਰੀ ਮਾਂ ਬੋਲੀ ਦਿਵਸ ਤੋਂ ਪਹਿਲਾਂ ਪਹਿਲਾਂ ਸਮੂਹ ਸਰਕਾਰੀ ਅਤੇ ਨਿੱਜੀ ਦਫਤਰਾਂ ਅਤੇ ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿੱਚ ਸਭ ਤੋਂ ਉੱਪਰ ਲਿਖਣ ਦੇ ਨਾਲ ਨਾਲ ਮਾਰਗਾਂ ਦੇ ਦਿਸ਼ਾ ਸੂਚਕ ਬੋਰਡ ਵੀ ਗੁਰਮੁਖੀ ਲਿੱਪੀ ਵਿੱਚ ਸਭ ਤੋਂ ਉੱਪਰ ਲਿਖੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਇਸ ਕਾਰਜ ਨੂੰ ਸਾਨੂੰ ਸਭ ਨੂੰ ਸਵੈ ਇੱਛਾ ਨਾਲ ਨੇਪਰੇ ਚਾੜ੍ਹਨ ਦੇ ਨਾਲ ਨਾਲ ਹੋਰਨਾਂ ਨੂੰ ਵੀ ਇਸ ਕਾਰਜ ਨੂੰ ਸਵੈ ਇੱਛਾ ਨਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ਼੍ਰੋਮਣੀ ਪੰਜਾਬੀ ਸਾਹਿਤਕ ਪੱਤਰਕਾਰ ਕੰਵਰਜੀਤ ਸਿੰਘ ਭੱਠਲ ਨੇ ਕਿਹਾ ਕਿ ਭਾਸ਼ਾ ਵਿਭਾਗ ਦੀ ਪੁਰਾਣੀ ਸਾਖ ਦੀ ਬਹਾਲੀ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਗੌਰਵ ਵਿੱਚ ਇਜ਼ਾਫੇ ਲਈ ਸਰਕਾਰ ਅਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਾਨੂੰ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਸਮਾਗਮ ਦੌਰਾਨ ਕਰਵਾਏ ਕਵੀ ਦਰਬਾਰ ‘ਚ ਗੁਰਜੰਟ ਸਿੰਘ ਸਿੱਧੂ,ਸਾਗਰ ਸਿੰਘ ਸਾਗਰ,ਦਰਸ਼ਨ ਸਿੰਘ ਚੀਮਾ,ਡਾ.ਤਰਸਪਾਲ ਕੌਰ,ਡਾ.ਹਰੀਸ਼,ਚਤਿੰਦਰ ਸਿੰਘ,ਗਗਨ ਸੰਧੂ,ਗੁਰਪ੍ਰੀਤ ਸਿੰਘ,ਮੇਜਰ ਸਿੰਘ ਰਾਜਗੜ੍ਹ,ਜਗਜੀਤ ਕੌਰ ਢਿੱਲਵਾਂ,ਸੁਖਵਿੰਦਰ ਸਿੰਘ ਢਿੱਲਵਾਂ,ਜਸਵੀਰ ਕੌਰ ਬਦਰਾ,ਸੁਖਚੈਨ ਸਿੰਘ ਕੁਰੜ,ਗਗਨਦੀਪ ਕੌਰ ਧਾਲੀਵਾਲ,ਜਸਪ੍ਰੀਤ ਬੱਬੂ,ਅੰਜਨਾ ਮੈਨਨ,ਰਜਨੀਸ਼ ਕੌਰ ਬਬਲੀ,ਆਕ੍ਰਿਤੀ,ਬਿੰਦਰ ਮਾਨ,ਕੁਲਵੰਤ ਸਿੰਘ ਔਲਖ,ਸਤਪਾਲ ਧੌਲਾ,ਇੰਦਰਵੀਰ ਕੌਰ,ਨਰਿੰਦਰ ਕੌਰ ਅਤੇ ਸੁਖਦੀਪ ਸਿੰਘ ਲਾਡੀ ਮਿੱਠੇਵਾਲ ਵੱਲੋਂ ਆਪਣੀਆਂ ਕਵਿਤਾਵਾਂ,ਗਜ਼ਲ ਅਤੇ ਗੀਤ ਪੇਸ਼ ਕੀਤੇ ਗਏ।ਇਸ ਮੌਕੇ ਕੰਵਰਜੀਤ ਸਿੰਘ ਭੱਠਲ,ਸਾਗਰ ਸਿੰਘ ਸਾਗਰ,ਗੁਰਜੰਟ ਸਿੰਘ ਸਿੱਧੂ,ਸਤਪਾਲ ਧੌਲਾ ਅਤੇ ਅੰਜਨਾ ਮੈਨਨ ਵੱਲੋਂ ਜ਼ਿਲ੍ਹਾ ਭਾਸ਼ਾ ਦਫਤਰ ਨੂੰ ਰਸਾਲੇ ਅਤੇ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ। ਸਮਾਗਮ ‘ਚ ਪਹੁੰਚੇ ਸਾਹਿਤਕਾਰਾਂ ਵੱਲੋਂ ਜ਼ਿਲ੍ਹਾ ਭਾਸ਼ਾ ਦਫਤਰ ਦੇ ਪੁਸਤਕ ਵਿੱਕਰੀ ਕੇਂਦਰ ਤੋਂ ਪੁਸਤਕਾਂ ਦੀ ਵੀ ਖਰੀਦ ਕੀਤੀ ਗਈ।ਇਸ ਮੌਕੇ ਲੈਕਚਰਾਰ ਲਖਵੀਰ ਸਿੰਘ,ਲੇਖਕ ਗੋਰਾ ਸੰਧੂ ਖੁਰਦ,ਬਲਜੀਤ ਸਿੰਘ,ਸੁਖਮੁਨ ਸਿੰਘ,ਗੋਬਿੰਦ ਸਿੰਘ,ਸੁਖਵਿੰਦਰ ਸਿੰਘ ਅਤੇ ਰਾਜ ਕੁਮਾਰ ਹਾਜ਼ਰ ਸਨ।ਮੰਚ ਸੰਚਾਲਨ ਦਾ ਫਰਜ਼ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਵੱਲੋਂ ਨਿਭਾਇਆ ਗਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ

Next Post

ਟਵਿੱਟਰ ਵੱਲੋਂ ਭਾਰਤ ਵਿੱਚ ਹਜ਼ਾਰਾਂ ਅਕਾਊਂਟ ਬੰਦ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਟਵਿੱਟਰ ਵੱਲੋਂ ਭਾਰਤ ਵਿੱਚ ਹਜ਼ਾਰਾਂ ਅਕਾਊਂਟ ਬੰਦ

ਟਵਿੱਟਰ ਵੱਲੋਂ ਭਾਰਤ ਵਿੱਚ ਹਜ਼ਾਰਾਂ ਅਕਾਊਂਟ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend