Gee 98News

ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

ਸੰਗਰੂਰ- ਕਾਲਾਝਾੜ ਟੋਲ ਪਲਾਜ਼ਾ ‘ਤੇ ਬੀਤੀ ਰਾਤ ਸੜਕ ਹਾਦਸੇ ਵਿੱਚ ਨਗਰ ਕੌਂਸਲ ਤਲਵੰਡੀ ਸਾਬੋ ਦੇ ਪ੍ਰਧਾਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ,ਜਦ ਕਿ ਉਸ ਦਾ ਇੱਕ ਸਾਥੀ ਅਤੇ ਇੱਕ ਗੰਨਮੈਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਪੁਲਿਸ ਚੌਂਕੀ ਕਾਲਾਝਾੜ ਦੇ ਮੁਲਾਜ਼ਮਾਂ ਨੇ ਜ਼ਖਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅਜ਼ੀਜ਼ ਖ਼ਾਨ ਦੇਰ ਰਾਤ ਆਪਣੇ ਇੱਕ ਨੇੜਲੇ ਦੋਸਤ ਕੋਲ ਪਿੰਡ ਹੀਰੋ ਰੁਕੇ ਸਨ ਜਿੱਥੋਂ ਉਹ ਖਾਣਾ ਖਾ ਕੇ ਦੇਰ ਰਾਤ ਕਰੀਬ 1 ਵਜੇ ਪਟਿਆਲਾ ਲਈ ਚੱਲੇ ਤਾਂ ਰਸਤੇ ਵਿੱਚ ਧੁੰਦ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੀ ਸਕਾਰਪੀਓ ਗੱਡੀ ਡਿਵਾਈਡਰ ਨਾਲ ਟਕਰਾ ਗਈ।

error: Content is protected !!