Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿਤਾ ਦੀ ਚਿਖ਼ਾ ਨੂੰ ਅਗਨੀ ਦੇ ਰਿਹਾ ਪੁੱਤ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Nirmal Pandori by Nirmal Pandori
01/08/2023
in ਪੰਜਾਬ
Reading Time: 1 min read
A A
0
ਪਿਤਾ ਦੀ ਚਿਖ਼ਾ ਨੂੰ ਅਗਨੀ ਦੇ ਰਿਹਾ ਪੁੱਤ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਵਿਜੀਲੈਂਸ ਦੀ ਕਾਰਵਾਈ ਦੀ ਚਾਰੇ ਪਾਸੇ ਤੋਂ ਹੋ ਰਹੀ ਹੈ ਨਿੰਦਾ

ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ‘ਚ “ਆਪ” ਦੀ ਸਰਕਾਰ ਬਣਦੀ ਹੈ ਤਾਂ ਅਜਿਹੇ ਕੰਮ ਕੀਤੇ ਜਾਣਗੇ ਜੋ ਪਹਿਲਾਂ ਸਰਕਾਰਾਂ ਨੇ ਕਦੇ ਵੀ ਨਹੀਂ ਕੀਤੇ ਸਨ। ਪੰਜਾਬ ਵਿੱਚ 92 ਵਿਧਾਇਕਾਂ ਨਾਲ ‘ਆਪ’ ਦੀ ਸਰਕਾਰ ਬਣੀ ਅਤੇ ਵਾਅਦੇ ਮੁਤਾਬਕ ਆਪ ਸਰਕਾਰ ਸੱਚਮੁੱਚ ਹੀ ਅਜਿਹੇ ਕੰਮ ਕਰ ਰਹੀ ਹੈ ਜੋ ਪਹਿਲਾਂ ਕਦੇ ਨਹੀਂ ਹੋਏ । ਪੰਜਾਬ ਦੇ ਸੀਨੀਅਰ ਪੱਤਰਕਾਰ ਪੰਜਾਬੀ ਭਾਸ਼ਾ ਦੇ ਅਲੰਬਰਦਾਰ ਰਹੇ ਨਿਰੰਜਨ ਸਿੰਘ ਪਰਵਾਨਾ ਦੇ ਸਸਕਾਰ ਮੌਕੇ ਮੁਹਾਲੀ ਦੇ ਇੱਕ ਸ਼ਮਸ਼ਾਨਘਾਟ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਇਸ ਦੀ ਤਾਜ਼ਾ ਅਤੇ ਪੁਖ਼ਤਾ ਮਿਸਾਲ ਹੈ। ਪੱਤਰਕਾਰ ਪਰਵਾਨਾ ਦੀ ਮੌਤ ਤੋਂ ਬਾਅਦ ਬੀਤੇ ਕੱਲ੍ਹ ਉਸਦੇ ਪਰਿਵਾਰ ਵੱਲੋਂ ਮੁਹਾਲੀ ਦੇ ਇੱਕ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾ ਰਿਹਾ ਸੀ ਤਾਂ ਮੌਕੇ ‘ਤੇ ਪੁੱਜ ਕੇ ਪੰਜਾਬ ਵਿਜੀਲੈਂਸ ਟੀਮ ਨੇ ਪਰਵਾਨਾ ਦੇ ਪੁੱਤਰ ਐਸ ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਐਸ ਪੀ ਸਿੰਘ ਉਪਰ ਪਲਾਟ ਘੁਟਾਲੇ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕੱਦਮਾ ਦਰਜ ਕੀਤਾ ਹੈ। ਮਰਹੂਮ ਪੱਤਰਕਾਰ ਪਰਵਾਨਾ ਦਾ ਪੁੱਤਰ ਐੱਸਪੀ ਸਿੰਘ ਪੰਜਾਬ ਸਟੇਟ ਇੰਡਸਟਰੀਅਲ ਐਕਸਪੋਰਟ ਕਾਰਪੋਰੇਸ਼ਨ ਤੋਂ ਬਤੌਰ ਕਾਰਜਕਾਰੀ ਡਾਇਰੈਕਟਰ ਸੇਵਾਮੁਕਤ ਹੋਏ ਹਨ। ਇਸ ਮੁਕੱਦਮੇ ਵਿੱਚ ਵਿਜੀਲੈਂਸ ਨੇ ਸੂਬੇ ਦੀ ਇਕ ਆਈ ਏ ਐਸ ਅਧਿਕਾਰੀ ਨੀਲਮਾ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਕੁਝ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਸ਼ਾਮਲ ਕੀਤਾ ਹੈ। ਇਹ ਮੰਨਿਆ ਜਾ ਸਕਦਾ ਹੈ ਕਿ ਐਸ ਪੀ ਸਿੰਘ ਵਿਜੀਲੈਂਸ ਬਿਊਰੋ ਨੂੰ ਉਕਤ ਮਾਮਲੇ ਵਿੱਚ ਲੋੜੀਂਦਾ ਸੀ ਪ੍ਰੰਤੂ ਜਿਸ ਤਰੀਕੇ ਨਾਲ ਅਤੇ ਮੌਕੇ ਦੀ ਨਜ਼ਾਕਤ ਨੂੰ ਧਿਆਨ ਵਿੱਚ ਨਾ ਰੱਖਦੇ ਹੋਏ ਵਿਜੀਲੈਂਸ ਨੇ ਐਸ ਪੀ ਸਿੰਘ ਨੂੰ ਗ੍ਰਿਫਤਾਰ ਕੀਤਾ,ਇਸ ਕਾਰਵਾਈ ਨਾਲ ਇੱਕ ਵਾਰ ਫੇਰ ਪੰਜਾਬ ਪੁਲਿਸ ਦਾ ਗ਼ੈਰ ਮਨੁੱਖੀ ਵਿਹਾਰ ਸਾਹਮਣੇ ਆਇਆ ਹੈ।

ਸੂਤਰਾਂ ਅਨੁਸਾਰ ਸ਼ਮਸ਼ਾਨਘਾਟ ਵਿੱਚ ਪਰਵਾਨਾ ਦੇ ਸਸਕਾਰ ਮੌਕੇ ਉਸ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਆਏ ਰਿਸ਼ਤੇਦਾਰਾਂ ਅਤੇ ਸਨੇਹੀਆਂ ਦੀ ਗਿਣਤੀ ਨਾਲੋਂ ਪੰਜਾਬ ਪੁਲਿਸ ਤੇ ਵਿਜੀਲੈਂਸ ਕਰਮਚਾਰੀਆਂ ਦੀ ਗਿਣਤੀ ਜ਼ਿਆਦਾ ਸੀ । ਪੰਜਾਬ ਦੇ ਸੀਨੀਅਰ ਪੱਤਰਕਾਰਾਂ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਐਨ ਐਸ ਪਰਵਾਨਾ ਦੇ ਸਸਕਾਰ ਮੌਕੇ ਕੀਤੀ ਕਾਰਵਾਈ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਸੀਨੀਅਰ ਪੱਤਰਕਾਰਾਂ ਦਾ ਕਹਿਣਾ ਹੈ ਕਿ ਐਸ ਪੀ ਸਿੰਘ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਹੋ ਸਕਦਾ ਹੈ ਪ੍ਰੰਤੂ ਸਮੇਂ ਦੀ ਨਜ਼ਾਕਤ ਅਨੁਸਾਰ ਆਪਣੇ ਪਿਤਾ ਦੇ ਸਸਕਾਰ ਸੰਬੰਧੀ ਅੰਤਿਮ ਕਿਰਿਆ ਕਰਨ ਲਈ ਉਸ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਸੀ। ਸੀਨੀਅਰ ਪੱਤਰਕਾਰਾਂ ਨੇ ਕਿਹਾ ਕਿ ਐਸ ਪੀ ਸਿੰਘ ਉੱਪਰ ਕੋਈ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਨਹੀਂ ਸੀ, ਉਸਦੇ ਖਿਲਾਫ਼ loc ਜਾਰੀ ਨਹੀਂ ਹੋਇਆ, ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਨਹੀਂ ਦਿੱਤਾ ਹੋਇਆ ਸੀ । ਇਥੇ ਇਹ ਵੀ ਖਿਆਲ ਰਹੇ ਕਿ ਇਸ ਮੁਕੱਦਮੇ ਵਿੱਚ ਵਿਜੀਲੈਂਸ ਨੇ IAS ਨੀਲਮਾ ਦੀ ਗ੍ਰਿਫਤਾਰੀ ਨਹੀਂ ਪਾਈ । ਐਨਐਸ ਪਰਵਾਨਾ ਦੇ ਸਸਕਾਰ ਮੌਕੇ ਹਰਿਆਣਾ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਹੋਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਨੇਤਾ ਅਤੇ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰਾ ਹਾਜ਼ਰ ਸੀ।

Gee98 Ads

ਸੂਤਰਾਂ ਅਨੁਸਾਰ ਇੱਕ ਸੀਨੀਅਰ ਪੱਤਰਕਾਰ ਨੇ ਡਾਇਰੈਕਟਰ ਵਿਜੀਲੈਂਸ ਨੂੰ ਫੋਨ ਕਰਕੇ ਐਸਪੀ ਸਿੰਘ ਨੂੰ ਬਾਅਦ ‘ਚ ਪੇਸ਼ ਕਰਨ ਸਬੰਧੀ ਵੀ ਕਿਹਾ ਸੀ ਅਤੇ ਸਮਾਂ ਮੰਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਵਿਜੀਲੈਂਸ ਦੀ ਟੀਮ ਐਸ ਪੀ ਸਿੰਘ ਨੂੰ ਸ਼ਮਸ਼ਾਨਘਾਟ ਚੋਂ ਗ੍ਰਿਫਤਾਰ ਕਰਕੇ ਲੈ ਗਈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਜਿਥੇ ਇੱਕ ਪਾਸੇ ਮਰਹੂਮ ਪੱਤਰਕਾਰ ਪਰਵਾਨਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਸਕਾਰ ਮੌਕੇ ਹਰਿਆਣਾ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਹਾਜ਼ਰ ਸਨ ਉਥੇ ਦੂਜੇ ਪਾਸੇ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ, ਮੰਤਰੀ ਇਥੋਂ ਤੱਕ ਕਿ ਵਿਧਾਇਕ ਵੀ ਸਸਕਾਰ ਮੌਕੇ ਹਾਜ਼ਰ ਨਹੀਂ ਹੋਇਆ। ਸ਼ਾਇਦ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ/ਮੰਤਰੀਆਂ ਨੂੰ ਇਸ ਗੱਲ ਦੀ ਅਗੇਤੀ ਜਾਣਕਾਰੀ ਸੀ ਕਿ ਪਰਵਾਨਾ ਦੇ ਸਸਕਾਰ ਮੌਕੇ ਵਿਜੀਲੈਂਸ ਐਸ ਪੀ ਸਿੰਘ ਨੂੰ ਗ੍ਰਿਫਤਾਰ ਕਰੇਗੀ। ਭਾਰਤੀ ਕਾਨੂੰਨ ਅਨੁਸਾਰ ਪੁਲਿਸ ਕਿਸੇ ਵੀ ਲੋੜੀਂਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਸਕਦੀ ਹੈ ਪ੍ਰੰਤੂ ਸਾਡੀਆਂ ਪਰੰਪਰਾਵਾਂ ਅਨੁਸਾਰ ਕੁਝ ਮੌਕੇ ਅਜਿਹੇ ਵੀ ਹੁੰਦੇ ਹਨ ਜਦੋਂ ਵੱਡੀਆਂ ਅਦਾਲਤਾਂ ਵੀ ਦੋਸ਼ੀਆਂ ਨੂੰ ਰਿਆਇਤ ਦੇ ਦਿੰਦੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਦੀ ਉਕਤ ਕਾਰਵਾਈ ਨੇ ਭਗਵੰਤ ਮਾਨ ਸਰਕਾਰ ਦਾ ਅਕਸ ਧੁੰਦਲਾ ਕੀ ਹੈ । ਭਗਵੰਤ ਮਾਨ ਸਰਕਾਰ ਅਜੋਕੇ ਦੌਰ ‘ਚ ਪੰਜਾਬੀ ਭਾਸ਼ਾ ਦਾ ਸਤਿਕਾਰ ਬਹਾਲ ਕਰਵਾਉਣ ਦੇ ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਸਾਰੀ ਉਮਰ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਲਈ ਡਟ ਕੇ ਪਹਿਰਾ ਦੇਣ ਵਾਲੇ ਪੱਤਰਕਾਰ ਐਨ ਐਸ ਪਰਵਾਨਾ ਦੇ ਪਰਿਵਾਰ ਪ੍ਰਤੀ ਗੈਰਸੰਵੇਦਨਸ਼ੀਲ ਕਾਰਵਾਈ ਕਾਰਨ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਹੈ।ਮਰਹੂਮ ਪਰਵਾਨਾ ਦੇ ਰਿਸ਼ਤੇਦਾਰਾਂ ਨੇ ਵਿਜੀਲੈਂਸ ਅਧਿਕਾਰੀਆਂ ਦੀਆਂ ਮਿੰਨਤਾਂ ਵੀ ਕੀਤੀਆਂ।ਐਸ ਪੀ ਸਿੰਘ ਨੂੰ ਗੱਡੀ ਵਿੱਚ ਬਿਠਾ ਕੇ ਜਦ ਅਧਿਕਾਰੀ ਲਿਜਾ ਰਹੇ ਸੀ ਤਾਂ ਉਸ ਦੀ ਪਤਨੀ ਰੋਂਦੀ ਹੋਈ ਗੱਡੀ ਦੇ ਪਿੱਛੇ ਦੌੜ ਰਹੀ ਸੀ। ਇਨ੍ਹਾਂ ਦ੍ਰਿਸ਼ਾਂ ਨੂੰ ਵੇਖਣ ਤੋਂ ਬਾਅਦ ਮੌਕੇ ‘ਤੇ ਹਾਜ਼ਰ ਇਕ ਸੀਨੀਅਰ ਪੱਤਰਕਾਰ ਨੇ ਟਿੱਪਣੀ ਕੀਤੀ ਹੈ ਕਿ ਪਰਵਾਨਾ ਦੀ ਮੌਤ ਦਾ ਦੁੱਖ ਘੱਟ ਪ੍ਰੰਤੂ ਉਨ੍ਹਾਂ ਦੇ ਸਸਕਾਰ ਮੌਕੇ ਵਿਜੀਲੈਂਸ ਦੀ ਗ਼ੈਰ-ਮਨੁੱਖੀ ਕਾਰਵਾਈ ਦਾ ਦੁੱਖ ਵੱਧ ਹੋਇਆ ਹੈ। ਸਰਕਾਰ ਨੂੰ ਮਰਹੂਮ ਪੱਤਰਕਾਰ ਐਨ ਐਸ ਪਰਵਾਨਾ ਦੀ ਸ਼ਖ਼ਸੀਅਤ ਦਾ ਖ਼ਿਆਲ ਰੱਖਣਾ ਚਾਹੀਦਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਮੁੱਖ ਮੰਤਰੀ ਦਾ ਗੁਰੂ ਦੀ ਗੋਲਕ ਬਾਰੇ ਦਿੱਤਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ -ਨਿਰਮਲ ਦੋਸਤ

Next Post

ਪ੍ਰਸ਼ਾਸਨਿਕ ਗੜਬੜ : ਵਿਜੀਲੈਂਸ ਬਿਊਰੋ ਬਨਾਮ PCS-IAS ਅਫ਼ਸਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪ੍ਰਸ਼ਾਸਨਿਕ ਗੜਬੜ : ਵਿਜੀਲੈਂਸ ਬਿਊਰੋ ਬਨਾਮ PCS-IAS ਅਫ਼ਸਰ

ਪ੍ਰਸ਼ਾਸਨਿਕ ਗੜਬੜ : ਵਿਜੀਲੈਂਸ ਬਿਊਰੋ ਬਨਾਮ PCS-IAS ਅਫ਼ਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend