Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋਸ਼ੀ ਬੇਰਹਿਮ ਹੈ ਜਾਂ ਕਾਨੂੰਨ ਹੀ ਨਰਮ ਹੈ.. ਇੱਕ ਵਿਅਕਤੀ ਉੱਪਰ ਇੱਕੋ ਜੁਰਮ ਦੇ 11 ਮੁਕੱਦਮੇ ਹੋਏ ਦਰਜ

Nirmal Pandori by Nirmal Pandori
01/10/2023
in ਅਪਰਾਧ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦੋਸ਼ੀ ਬੇਰਹਿਮ ਹੈ ਜਾਂ ਕਾਨੂੰਨ ਹੀ ਨਰਮ ਹੈ.. ਇੱਕ ਵਿਅਕਤੀ ਉੱਪਰ ਇੱਕੋ ਜੁਰਮ ਦੇ 11 ਮੁਕੱਦਮੇ ਹੋਏ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਸ਼ਹਿਰ ਵਿੱਚ ਇੱਕ ਅਜਿਹਾ ਵਿਅਕਤੀ ਸਾਹਮਣੇ ਆਇਆ ਹੈ ਜਿਸ ਨੂੰ ਪੁਲਿਸ ਕਿਸੇ ਜੁਰਮ ਅਧੀਨ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੰਦੀ ਹੈ ਅਤੇ ਉਹ ਬਾਹਰ ਆ ਤੇ ਫੇਰ ਉਹੀ ਜੁਰਮ ਕਰਦਾ ਹੈ । “ਚੋਰ ਸਿਪਾਹੀ” ਦੀ ਇਸ ਖੇਡ ਵਿੱਚ ਉਕਤ ਵਿਅਕਤੀ ਉਪਰ ਇੱਕੋ ਹੀ ਜੁਰਮ ਦੇ 10 ਮੁਕੱਦਮੇ ਦਰਜ ਹੋ ਚੁੱਕੇ ਹਨ ਪਰੰਤੂ ਉਹ ਅਜੇ ਵੀ ਨਹੀਂ ਹਟਿਆ ਅਤੇ ਇੱਕ ਵਾਰ ਫੇਰ ਪੁਲਿਸ ਨੇ ਇਸ ਵਿਅਕਤੀ ਨੂੰ ਉਸੇ ਹੀ ਜ਼ੁਰਮ ਵਿਚ ਗ੍ਰਿਫਤਾਰ ਕੀਤਾ ਹੈ । ਬਰਨਾਲਾ ਦੇ ਪੁਰਾਣਾ ਬਜ਼ਾਰ ਦਾ ਵਾਸੀ ਪ੍ਰਦੀਪ ਕੁਮਾਰ ਉਰਫ਼ ਰਿੰਕੂ ਪੁੱਤਰ ਰੁਕਮੇਸ਼ ਕੁਮਾਰ ਨੂੰ ਸੀਆਈਏ ਪੁਲਿਸ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਦੇ 13 ਗੱਟਿਆਂ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ਼ ਥਾਣਾ ਸਿਟੀ ਵਿੱਚ ਮੁਕੱਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਪਰਦੀਪ ਕੁਮਾਰ ਉਰਫ਼ ਰਿੰਕੂ ਦੇ ਖ਼ਿਲਾਫ਼ ਥਾਣਾ ਸਿਟੀ ਵਿੱਚ ਹੀ 10 ਪਰਚੇ ਇਸੇ ਜੁਰਮ ਤਹਿਤ ਦਰਜ ਹਨ । ਪੁਲਿਸ ਉਸ ਨੂੰ ਚਾਈਨਾ ਡੋਰ ਦੇ ਗੱਟਿਆਂ ਸਮੇਤ ਕਾਬੂ ਕਰਕੇ ਜੇਲ ਭੇਜਦੀ ਹੈ ਅਤੇ ਉਹ ਜ਼ਮਾਨਤ ਉੱਪਰ ਰਿਹਾਅ ਹੋ ਕੇ ਦੁਬਾਰਾ ਫੇਰ ਚਾਇਨਾ ਡੋਰ ਵੇਚਣੀ ਸ਼ੁਰੂ ਕਰ ਦਿੰਦਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਚਾਈਨਾ ਡੋਰ ਵੇਚਣ/ਵਰਤਣ ‘ਤੇ ਪਾਬੰਦੀ ਲਗਾਈ ਹੋਈ ਹੈ ਕਿਉਂਕਿ ਇਸ ਡੋਰ ਨਾਲ ਕਈ ਵਿਅਕਤੀਆਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਅਤੇ ਕਈ ਵਿਅਕਤੀ ਜ਼ਖ਼ਮੀ ਹੋ ਚੁੱਕੇ ਹਨ। ਚਾਇਨਾ ਡੋਰ ਨਾਲ ਪੰਛੀ ਦੀ ਵੱਡੀ ਗਿਣਤੀ ਵਿੱਚ ਮਾਰੇ ਗਏ ਹਨ, ਇਹਨਾਂ ਸਾਰੀਆਂ ਗੱਲਾਂ ਤੋਂ ਜਾਣੂ ਹੋਣ ਦੇ ਬਾਵਜੂਦ ਵੀ ਦੋਸ਼ੀ ਪ੍ਰਦੀਪ ਕੁਮਾਰ ਵਾਰ-ਵਾਰ ਇਹ ਜੁਰਮ ਕਰ ਰਿਹਾ ਹੈ। ਕੁਝ ਸਮਾਜਸੇਵੀ ਅਤੇ ਪੰਛੀ ਪ੍ਰੇਮੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਚਾਇਨਾ ਡੋਰ ਵੇਚਣ/ਵਰਤਣ ਵਾਲਿਆਂ ਦੇ ਖ਼ਿਲਾਫ਼ ਬਣੇ ਕਾਨੂੰਨ ਦੀਆਂ ਧਾਰਾਵਾਂ ਹੋਰ ਸਖਤ ਕੀਤੀਆਂ ਜਾਣ, ਕਿਉਂਕਿ ਜਿਸ ਚੀਜ਼ ਦੀ ਵਰਤੋਂ ਨਾਲ ਕਿਸੇ ਵਿਅਕਤੀ ਦੀ ਜਾਨ ਵੀ ਜਾਂਦੀ ਹੋਵੇ ਉਸ ਦੀ ਪਾਬੰਦੀ ਹੋਣ ਦੇ ਬਾਵਜੂਦ ਵੀ ਵਰਤੋਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਹੋਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਉਕਤ ਦੋਸ਼ੀ ਪ੍ਰਦੀਪ ਕੁਮਾਰ ਨੇ ਚਾਈਨਾ ਡੋਰ ਵੇਚਣ ਦਾ ਪਹਿਲਾ ਜੁਰਮ 2014 ਵਿਚ ਕੀਤਾ ਸੀ । ਉਸ ਤੋਂ ਬਾਅਦ ਪ੍ਰਦੀਪ ਕੁਮਾਰ ਉਪਰ 2016 ਵਿੱਚ ਇਸੇ ਜੁਰਮ ਤਹਿਤ ਇਕ ਹੋਰ ਮੁਕੱਦਮਾ ਦਰਜ ਹੋਇਆ ਅਤੇ ਇਸ ਜੁਰਮ ਤਹਿਤ ਪ੍ਰਦੀਪ ਕੁਮਾਰ ਉਪਰ 2018 ਵਿੱਚ ਦੋ ਮੁਕੱਦਮੇ, 2019 ਵਿੱਚ ਦੋ ਮੁਕੱਦਮੇ, 2020 ਵਿੱਚ ਇੱਕ ਮੁਕੱਦਮਾ ਅਤੇ 2021 ਤਿੰਨ ਮੁੱਕਦਮੇ ਦਰਜ਼ ਹੋਏ ਸਨ ਪ੍ਰੰਤੂ ਫਿਰ ਵੀ ਉਕਤ ਦੋਸ਼ੀ ਨੂੰ ਚਾਇਨਾ ਡੋਰ ਨਾਲ ਮਰਨ ਵਾਲੇ ਵਿਅਕਤੀਆਂ, ਬੱਚਿਆਂ, ਪੰਛੀਆਂ ਉਪਰ ਰਹਿਮ ਨਹੀਂ ਆ ਰਿਹਾ ਅਤੇ ਉਹ ਵਾਰ-ਵਾਰ ਇਹੋ ਜ਼ੁਰਮ ਕਰ ਰਿਹਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਤਹਿਸੀਲਦਾਰ ਬਲਦੇਵ ਰਾਜ ਨੇ ਮਹਿਲ ਕਲਾਂ ਵਿਖੇ ਅਹੁਦਾ ਸੰਭਾਲਿਆ

Next Post

‘ਆਪ’ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-PSSF

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
‘ਆਪ’ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-PSSF

'ਆਪ' ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-PSSF

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend