Gee 98News

ਸਰਕਾਰੀ 108 ਐਂਬੂਲੈਂਸ ਗੱਡੀਆਂ ਨੂੰ ਲੱਗ ਸਕਦੀਆਂ ਨੇ ਬਰੇਕਾਂ..!

ਸਟਾਫ਼ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਚੰਡੀਗੜ੍ਹ -ਪੰਜਾਬ ਤੇ 108 ਐਂਬੂਲੈਂਸ ਸੇਵਾਵਾਂ ਦੇਣ ਵਾਲੀਆਂ ਗੱਡੀਆਂ ਨੂੰ ਬਰੇਕਾਂ ਲਗਾ ਸਕਦੀਆਂ ਹਨ । ਤੇ 108 ਐਂਬੂਲੈਂਸ ਸੇਵਾਵਾਂ ਦੇਣ ਵਾਲੀਆਂ ਗੱਡੀਆਂ ਦੇ ਸਟਾਫ ਦੇ ਰੁੱਖ ਨੂੰ ਦੇਖਦੇ ਹੋਏ ਤਾਂ ਇਹੋ ਲੱਗ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ 108 ਐਂਬੂਲੈਂਸ ਸੇਵਾਵਾਂ ਸਟਾਫ ਵੱਲੋਂ ਬੰਦ ਕੀਤੀਆਂ ਜਾ ਸਕਦੀਆਂ ਹਨ। 108 ਐਂਬੂਲੈਂਸ ਸੇਵਾਵਾਂ ਇੰਪਲਾਈਜ਼ ਯੂਨੀਅਨ ਨੇ ਸਰਕਾਰ ਨੂੰ ਅਜਿਹੇ ਢੰਗ ਹੈ ਕਿ ਜੇਕਰ 72 ਘੰਟੇ ਵਿੱਚ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹ ਰੋਸ ਵਜੋਂ ਆਪਣਾ ਕੰਮ ਬੰਦ ਕਰ ਦੇਣ ਗਏ ਸਿੱਟੇ ਵਜੋਂ ਲੋੜਵੰਦ ਲੋਕਾਂ ਨੂੰ 108 ਐਂਬੂਲੈਂਸ ਸੇਵਾਵਾਂ ਨਹੀਂ ਮਿਲਣਗੀਆਂ। ਕੁਝ ਭਰਾਤਰੀ ਜਥੇਬੰਦੀਆਂ ਨੇ ਵੀ 108 ਐਂਬੂਲੈਂਸ ਨੂੰ ਭੇਜਣ ਦੀਆਂ ਮੰਗਾਂ ਦੀ ਹਮਾਇਤ ਕਰਦੇ ਹੋਏ ਸਰਕਾਰ ਨੂੰ ਕਿਹਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਜ਼ਰੂਰੀ ਮੰਗਾਂ ਜਲਦੀ ਮੰਨਿਆ ਜਾਣ।
ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ਤੋਂ ਦੁਖੀ ਹੋ ਕੇ ਸਖ਼ਤ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਵੇ ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ 2013 ਤੋਂ ਉਨ੍ਹਾਂ ਦਾ ਇੰਕਰੀਮੈਂਟ ਰੁਕਿਆ ਪਿਆ ਹੈ ਜਿਸ ਦੀ ਅਦਾਇਗੀ ਕਰਨ ਵਿੱਚ ਵੀ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਯੁਕਤੀ ਸਮੇਂ ਫੈਸਲਾ ਕੀਤਾ ਗਿਆ ਸੀ ਕਿ 108 ਕਰਮਚਾਰੀਆਂ ਦੀ ਬਦਲੀ ਦੂਰ ਦੁਰਾਡੇ ਨਹੀਂ ਕੀਤੀ ਜਾਵੇਗੀ ਪਰ ਹੁਣ ਸਰਕਾਰ 200 ਤੋਂ 300 ਕਿੱਲੋਮੀਟਰ ਤੱਕ ਸਟਾਫ਼ ਦੀ ਬਦਲੀ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਆਰਥਿਕ ਅਤੇ ਸਮਾਜਿਕ ਰੂਪ ਵਿੱਚ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 108 ਸਟਾਫ਼ ਦਾ ਮੈਡੀਕਲ ਦੁਰਘਟਨਾ ਬੀਮਾ ਕਰਵਾਇਆ ਜਾਵੇ ਅਤੇ ਕੋਵਿਡ ਦੇ ਸਮੇਂ ਦੌਰਾਨ ਬੰਦ ਕੀਤੀਆਂ ਛੁੱਟੀਆਂ ਮੁੜ ਬਹਾਲ ਕੀਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਰਮਚਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਸੀ ਉਨ੍ਹਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ ਅਤੇ ਨਿਯਮਾਂ ਮੁਤਾਬਕ ਐਂਬੂਲੈਂਸ ਦੇ ਡਰਾਈਵਰ ਤੋਂ 12 ਦੀ ਬਜਾਏ 8 ਘੰਟੇ ਦੀ ਡਿਊਟੀ ਲਈ ਜਾਵੇ।

Gee98 Ads

error: Content is protected !!