ਚੰਡੀਗੜ੍ਹ -ਪਿਛਲੇ ਤਿੰਨਾਂ ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਪੰਜਾਬ ਦੇ ਪੀਸੀਐਸ ਅਫ਼ਸਰਾਂ ਦੀ ਹੜਤਾਲ ‘ਤੇ ਭਗਵੰਤ ਮਾਨ ਸਰਕਾਰ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਪੀ ਸੀ ਐਸ ਅਫਸਰ ਲੁਧਿਆਣਾ ਦੇ ਆਰਟੀਏ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਇੱਕ ਹਫ਼ਤੇ ਦੀ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਲਿਖਤੀ ਪੱਤਰ ਜਾਰੀ ਕੀਤਾ ਹੈ ਅਤੇ ਜਿਹੜੇ ਅਫਸਰ 11 ਜਨਵਰੀ 2 ਵਜੇ ਤੱਕ ਡਿਊਟੀ ਜੁਆਇਨ ਨਹੀਂ ਕਰਦੇ ਉਨ੍ਹਾਂ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਜਾਵੇ। ਦੂਜੇ ਪਾਸੇ ਮੁੱਖ ਮੰਤਰੀ ਦੇ ਸਖ਼ਤ ਹੁਕਮਾਂ ਤੋਂ ਬਾਅਦ ਪੀ ਸੀ ਐਸ ਅਫਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਜਤ ਓਬਰਾਏ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਮੀਟਿੰਗ ਕਰਕੇ ਅਗਲਾ ਫੈਸਲਾ ਲਵੇਗੀ।









