Gee 98News

ਜਦ ਨੌਕਰੀ ਨਾ ਮਿਲੀ ਤਾਂ ਮੌਤ ਨੂੰ ਗਲੇ ਲਗਾ ਲਿਆ…!

ਬਰਨਾਲਾ 13 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਇੱਕ 21 ਸਾਲਾਂ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦੀ ਦੁਖਦ ਖ਼ਬਰ ਹੈ ।‌ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਦੇ ਲਾਲੜੂ ਪੱਤੀ ਦੇ ਵਾਸੀ ਨੌਜਵਾਨ ਅਕਾਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਨੇ ਪਿੰਡ ਦੀ ਅਨਾਜ ਮੰਡੀ ਵਿੱਚ ਲਾਈਟਾਂ ਵਾਲੇ ਟਾਵਰ ਨਾਲ ਰੱਸਾ ਬੰਨ ਕੇ ਫਾਹਾ ਲੈ ਲਿਆ । ਜਦ ਰਾਹਗੀਰਾਂ ਨੇ ਲਾਸ਼ ਲਟਕਦੀ ਵੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਅਕਾਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੇਰੁਜ਼ਗਾਰੀ ਕਾਰਨ ਪ੍ਰੇਸ਼ਾਨ ਸੀ । ਉਸ ਨੇ ਪੁਲਿਸ ਦੀ ਭਰਤੀ ਸਮੇਤ ਹੋਰ ਵੱਖ-ਵੱਖ ਪੋਸਟਾਂ ਲਈ ਅਪਲਾਈ ਕੀਤਾ ਪਰ ਕਾਮਯਾਬ ਨਾ ਹੋ ਸਕਿਆ ਜਿਸ ਕਾਰਨ ਉਹ ਪਿਛਲੇ ਕਾਫੀ ਦਿਨਾਂ ਤੋਂ ਮਾਯੂਸੀ ਦੇ ਆਲਮ ਵਿਚ ਰਹਿ ਰਿਹਾ ਸੀ ਅਤੇ ਅਖ਼ੀਰ ਉਸ ਨੇ ਰੁਜ਼ਗਾਰ ਨਾ ਮਿਲਣ ਕਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

error: Content is protected !!