ਮਹਿਲ ਕਲਾਂ 13 ਜਨਵਰੀ ( ਜਸਵੰਤ ਸਿੰਘ ਲਾਲੀ)-
ਸਮਾਜ ਸੇਵੀ ਸੰਸਥਾ ਸਮਾਜ ਭਲਾਈ ਕਲੱਬ (ਪੰਜਾਬ) ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਕਲੱਬ ਆਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸਮੂਹ ਆਗੂਆਂ ਵੱਲੋਂ ਸਰਬ ਸੰਮਤੀ ਨਾਲ ਪਰਮਿੰਦਰ ਗਰੇਵਾਲ( ਠੱਕਰਵਾਲ) ਦੁਬਾਰਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਹਰਪਾਲ ਸਿੰਘ ਪਾਲੀ ਵਜੀਦਕੇ ਨੂੰ ਚੇਅਰਮੈਨ, ਜਗਤਾਰ ਸਿੰਘ ਪੰਡੋਰੀ ਨੂੰ ਖਜ਼ਾਨਚੀ, ਪੱਤਰਕਾਰ ਗੁਰਸੇਵਕ ਸਿੰਘ ਸਹੋਤਾ ਨੂੰ ਜਨਰਲ ਸਕੱਤਰ, ਅੰਬੀ ਗਿੱਲ ਲੁਧਿਆਣਾ ਨੂੰ ਸੀਨੀਅਰ ਮੀਤ ਪ੍ਰਧਾਨ,ਏਕਮ ਸਿੰਘ ਚਹਿਲ (ਖਿਆਲੀ) ਨੂੰ ਮੀਤ ਪ੍ਰਧਾਨ,ਸਨੀ ਗਰੇਵਾਲ ਨੂੰ ਮੀਤ ਪ੍ਰਧਾਨ, ਫੌਜੀ ਸਰਬਜੀਤ ਸਿੰਘ ਨੂੰ ਤਾਲਮੇਲ ਸਕੱਤਰ ਅਤੇ ਮਨੀ ਗਰੇਵਾਲ ਨੂੰ ਸਕੱਤਰ ਚੁਣਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਪਰਮਿੰਦਰ ਸਿੰਘ ਗਰੇਵਾਲ, ਚੇਅਰਮੈਨ ਹਰਪਾਲ ਸਿੰਘ ਪਾਲੀ ਵਜੀਦਕੇ, ਖਜ਼ਾਨਚੀ ਜਗਤਾਰ ਸਿੰਘ ਪੰਡੋਰੀ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਹੋਤਾ ਨੇ ਦੱਸਿਆ ਕਿ ਸਮਾਜ ਭਲਾਈ ਕਲੱਬ (ਪੰਜਾਬ) ਵੱਲੋਂ ਨਿਰੰਤਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਸਮਾਜ ਸੇਵਾ ਕਾਰਜਾਂ ਦੀ ਇਹ ਲੜੀ ਅੱਗੇ ਵੀ ਨਿਰੰਤਰ ਜਾਰੀ ਰਹੇਗੀ। ਪ੍ਰਧਾਨ ਪਰਮਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਕਿਸੇ ਲੋੜਵੰਦ ਪਰਿਵਾਰ ਨੂੰ ਰਾਸ਼ਨ, ਬੱਚਿਆਂ ਲਈ ਵਰਦੀਆਂ ਜਾਂ ਬੂਟਾਂ ਦੀ ਲੋੜ ਹੈ ਤਾਂ ਕਲੱਬ ਆਗੂਆਂ ਨਾਲ ਸੰਪਰਕ ਕਰ ਸਕਦਾ ਹੈ।









