Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲੇ —

Nirmal Pandori by Nirmal Pandori
07/02/2021
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲੇ —
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਦਿੱਤਾ ਸਨਮਾਨ
———————
ਚੰਡੀਗਡ਼੍ਹ 02 ਜੁਲਾਈ (ਜ਼ੀ98 ਨਿਊਜ਼) ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸ਼ਹੀਦਾਂ ਦੇ ਨਾਮ ਤੇ ਇਨ੍ਹਾਂ ਸਕੂਲਾਂ ਦੇ ਨਾਮ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਸੰਗਰੂਰ ਲੁਧਿਆਣਾ ਪਟਿਆਲਾ ਹੁਸ਼ਿਆਰਪੁਰ ਐੱਸਬੀਐੱਸ ਨਗਰ ਤਰਨਤਾਰਨ ਐੱਸ ਏ ਐੱਸ ਨਗਰ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਸਤਾਰਾਂ ਸਕੂਲਾਂ ਦੇ ਨਾਮ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ। ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।
ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Previous Post

ਬਦਲ ਗਿਆ ਪੈਨਸ਼ਨ ਸਬੰਧੀ ਪੁਰਾਣਾ ਕਾਨੂੰਨ, ਪੜ੍ਹੋ ਨਵੇਂ ਨਿਯਮ

Next Post

ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਮੁਫ਼ਤ ਵੈਕਸੀਨ ਕੈਂਪ ਲਗਾਇਆ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਮੁਫ਼ਤ ਵੈਕਸੀਨ ਕੈਂਪ ਲਗਾਇਆ

ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਮੁਫ਼ਤ ਵੈਕਸੀਨ ਕੈਂਪ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend