Gee 98News

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ

ਚੰਡੀਗੜ੍ਹ–ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ । ਪੰਜਾਬ ਪੁਲਿਸ ਨੇ ਹਿਮਾਚਲ ਤੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਾਤਲ ਇੰਦਰਪ੍ਰੀਤ ਪੈਰੀ ਨੂੰ ਗ੍ਰਿਫਤਾਰ ਕੀਤਾ ਹੈ । ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਡੇਰਾ ਪ੍ਰੇਮੀ ਪਰਦੀਪ ਸਿੰਘ ਦੇ ਕਤਲ ਕਾਂਡ ਵਿੱਚ ਲੋੜੀਂਦਾ ਇੰਦਰਪ੍ਰੀਤ ਪੈਰੀ ਹਿਮਾਚਲ ਤੋਂ ਕਾਬੂ ਕੀਤਾ ਹੈ । ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਨਾਮਜ਼ਦ ਪ੍ਰਦੀਪ ਦੀ ਕੁਝ ਮਹੀਨੇ ਪਹਿਲਾਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਪ੍ਰਦੀਪ ਸਿੰਘ ਸਵੱਖਤੇ ਹੀ ਆਪਣੀ ਦੁਕਾਨ ਖੋਲ ਰਿਹਾ ਸੀ ਜਦ ਮੋਟਰਸਾਈਕਲ ਸਵਾਰਾਂ ਨੇ ਉਸ ਉਪਰ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਇਸ ਹਮਲੇ ‘ਚ ਪਰਦੀਪ ਸਿੰਘ ਦਾ ਗੰਨਮੈਨ ਵੀ ਜ਼ਖਮੀ ਹੋਇਆ ਸੀ।

error: Content is protected !!