Gee 98News

ਪ੍ਰਾਈਵੇਟ ਕਾਲਜਾਂ ਨੇ ਆਪਣੀਆਂ ਮੰਗਾ ਦੇ ਹੱਕ ‘ਚ ਕੀਤਾ ਰੋਸ ਪ੍ਰਦਰਸ਼ਨ

-ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੈਮੋਰੇਂਡਮ ਦਿੱਤਾ

ਬਰਨਾਲਾ 18 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਦੇ ਰੋਸ ਵਜੋਂ ਪ੍ਰਾਈਵੇਟ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਕਾਲਜ ਬੰਦ ਰਹੇ । ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜ਼ਮੈਂਟ ਫੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਅਤੇ ਹਨ ਇਹ ਦੇ ਪ੍ਰਾਈਵੇਟ ਕਾਲਜਾਂ ਦੀਆਂ ਜਥੇਬੰਦੀਆਂ ਨੇ SD ਕਾਲਜ ਦੇ ਪ੍ਰਧਾਨ ਡਾਕਟਰ ਅਨੀਸ਼ ਪ੍ਰਕਾਸ਼, ਵਿੱਤ ਸਕੱਤਰ ਡਾਕਟਰ ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾਕਟਰ ਰਮਾ ਸ਼ਰਮਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਦਿੱਤਾ । ਆਪਣੀਆਂ ਮੰਗਾਂ ਸਬੰਧੀ ਗੱਲਬਾਤ ਕਰਦੇ ਹੋਏ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਉੱਚ ਸਿੱਖਿਆ ਵਿਭਾਗ ਕਿਸੇ ਵੀ ਹਾਲਤ ਵਿੱਚ ਸਾਡੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਹਰ ਸਮਰੱਥ ਪਲੇਟਫਾਰਮ ਉਪਰ ਗੱਲਬਾਤ ਕੀਤੀ ਪ੍ਰੰਤੂ ਹਰੇਕ ਚਾਰਾਜੋਈ ਹੋਣ ਤੱਕ ਫੇਲ੍ਹ ਹੋਈ ਹੈ । ਉਨ੍ਹਾਂ ਦੱਸਿਆ ਕਿ ਕੇਂਦਰੀ ਦਾਖਲਾ ਪੋਰਟਲ ਲਾਗੂ ਕਰਨ, ਸੇਵਾ ਮੁਕਤੀ ਦੀ ਉਮਰ 60 ਤੋਂ ਘਟਾ ਕੇ 58 ਸਾਲ ਕਰਨ, ਗ੍ਰਾਂਟ 95 ਫ਼ੀਸਦੀ ਤੋਂ ਘਟਾ ਕੇ 75 ਫੀਸਦੀ ਕਰਨ ਦੇ ਖਿਲਾਫ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਸਾਡੇ ਸੰਘਰਸ਼ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਕੰਪਨੀ ਰਾਹੀਂ ਲਾਗੂ ਕੀਤੀ ਜਾ ਰਹੀ ਹੈ ਕੇਂਦਰੀਕ੍ਰਿਤ ਦਾਖਲਾ ਪੋਰਟਲ ਯੋਜਨਾ ਵਿਦਿਆਰਥੀਆ ਦੇ ਨਾਲ-ਨਾਲ ਕਾਲਜਾਂ ਲਈ ਮਾਰੂ ਸਾਬਤ ਹੋਵੇਗੀ ਪ੍ਰੰਤੂ ਸਰਕਾਰ ਮੰਨਣ ਲਈ ਤਿਆਰ ਨਹੀਂ ਹੈ ਜਿਸ ਕਰਕੇ ਹਾਜਰ ਸਾਰੇ ਕਾਲਜ ਬੰਦ ਰੱਖੇ ਗਏ ਹਨ ਜੋ ਸਰਕਾਰ ਲਈ ਅਗਲੇ ਤਿੱਖੇ ਪ੍ਰਦਰਸ਼ਨ ਦਾ ਇੱਕ ਸੰਕੇਤ ਮਾਤਰ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਹਨਾਂ ਲੋਕ ਵਿਰੋਧੀ ਫੈਸਲਿਆਂ ਨੂੰ ਤੁਰੰਤ ਨਹੀਂ ਬਦਲਦੀ ਤਾਂ ਪ੍ਰਾਈਵੇਟ ਕਾਲਜਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਤਾਰਾ ਸਿੰਘ ਅਤੇ ਸਕੱਤਰ ਡਾਕਟਰ ਕਰਮਜੀਤ ਸਿੰਘ ਆਪੇ ਵੱਡੀ ਗਿਣਤੀ ਵਿਚ ਵੱਖ-ਵੱਖ ਕਾਲਜਾਂ ਦਾ ਸਟਾਫ ਵੀ ਹਾਜ਼ਰ ਸੀ।

Gee98 Ads
error: Content is protected !!