Gee 98News

ਆਸ਼ੀਸ਼ ਕਪੂਰ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਕੋਈ ਰਾਹਤ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਆਈਪੀਐਸ ਅਧਿਕਾਰੀ ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਉਸ ਵੱਲੋਂ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਸਬੰਧੀ ਹਾਈਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 22 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਆਸ਼ੀਸ਼ ਕਪੂਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਨ ਘਈ ਨੇ ਕਿਹਾ ਕਿ ਪਟੀਸ਼ਨ ‘ਤੇ ਸੁਣਵਾਈ ਨਾ ਹੋਣ ਕਾਰਨ ਸੁਣਵਾਈ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ। ਪੰਜਾਬ ਵਿਜੀਲੈਂਸ ਨੇ 6 ਅਕਤੂਬਰ ਨੂੰ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਹ ਕੇਸ 2016 ਦਾ ਹੈ ਜਦੋਂ ਉਹ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਤਾਇਨਾਤ ਸਨ।

error: Content is protected !!