Gee 98News

ਕੁੰਵਰ ਵਿਜੈ ਪ੍ਰਤਾਪ ਨੇ ਕਸੂਤੀ ਫਸਾ ਲਈ ਆਪਣੀ ਹੀ ਪਾਰਟੀ

ਚੰਡੀਗੜ੍ਹ-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੂੰ ਕਸੂਤੀ ਸਥਿਤੀ ਵਿੱਚ ਫ਼ਸਾ ਦਿੱਤਾ ਹੈ । ਇੱਕ ਪਾਸੇ ਆਮ ਆਦਮੀ ਪਾਰਟੀ ਆਪਣੇ ਡਰੀਮ ਪ੍ਰਾਜੈਕਟ ਆਮ ਆਦਮੀ ਕਲੀਨਕਾਂ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿਚ ਰੁੱਝੀ ਹੋਈ ਹੈ ਪਰੰਤੂ ਦੂਜੇ ਪਾਸੇ ਵਿਧਾਇਕ ਵਿਜੈ ਪ੍ਰਤਾਪ ਨੇ ਵਿਧਾਨ ਸਭਾ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇਥੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਿਚਕਾਰ ਸਭ ਕੁਝ ਅੱਛਾ ਨਹੀਂ ਹੈ । ਜ਼ਿਕਰਯੋਗ ਹੈ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਬੇਅਦਬੀ ਮਾਮਲਿਆਂ ‘ਚ ਪੰਜਾਬ ਸਰਕਾਰ ਦੀ ਪਹੁੰਚ ਤੋਂ ਨਿਰਾਸ਼ ਚੱਲ ਰਹੇ ਹਨ । ਉਹਨਾਂ ਨੇ ਬੇਅਦਬੀ ਦਾ ਮਾਮਲਾ ਵਿਧਾਨ ਸਭਾ ਸੈਸ਼ਨ ਵਿੱਚ ਵੀ ਪੂਰੇ ਜ਼ੋਰ ਨਾਲ ਉਠਾਇਆ ਸੀ। ਵਿਧਾਇਕ ਪ੍ਰਤਾਪ ਨੇ ਸਪੀਕਰ ਤੋਂ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ਉਪਰ ਚਰਚਾ ਲਈ ਪੂਰੇ ਇਕ ਦਿਨ ਦਾ ਸਮਾਂ ਵਿਧਾਨ ਸਭਾ ਵਿੱਚ ਰੱਖਿਆ ਜਾਵੇ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ ਸੀ । ਚਰਚਾ ਇਹ ਵੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਲਈ ਤਲਬ ਕੀਤਾ ਸੀ ਪ੍ਰੰਤੂ ਉਸੇ ਹੀ ਦਿਨ ਸਪੀਕਰ ਨੇ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾ ਲਈ । ਜਿਸ ਤੋਂ ਬਾਅਦ ਵਿਧਾਇਕ ਵਿਜੈ ਪ੍ਰਤਾਪ ਨੇ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨਸ਼ਿਪ ਤੋਂ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ।

error: Content is protected !!