Skip to main content

Gee 98News

IAS ਬਾਨਾਮ ਵਿਜੀਲੈਂਸ : ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਨੂੰ ਕੀਤੀ ਤਾੜਨਾ….!

ਚੰਡੀਗੜ੍ਹ-ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਆਈਏਐਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਇਜਾਜ਼ਤ ਲੈਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਆਈਏਐਸ ਨੀਲਿਮਾ ‘ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਆਈਏਐਸ ਅਧਿਕਾਰੀਆਂ ਨੇ ਵਿਜੀਲੈਂਸ ਵੱਲੋਂ ਅਪਣਾਈ ਨੀਤੀ ਉਪਰ ਨਾਰਾਜ਼ਗੀ ਪ੍ਰਗਟ ਕੀਤੀ ਸੀ । ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀਆਂ ‘ਤੇ ਚੱਲ ਰਹੇ ਸ਼ਿਕੰਜੇ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਨੂੰ ਦਖ਼ਲ ਦਿੰਦਿਆਂ ਸਖ਼ਤ ਤਾੜਨਾ ਕੀਤੀ ਹੈ। ਮੁੱਖ ਮੰਤਰੀ ਦਫ਼ਤਰ ਨੇ ਵਿਜੀਲੈਂਸ ਵੱਲੋਂ ਸਰਕਾਰ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਆਈਏਐਸ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਗੰਭੀਰ ਨੋਟਿਸ ਲਿਆ ਹੈ। ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜੇਕਰ ਆਈਏਐਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨੀ ਹੈ ਤਾਂ ਪਹਿਲਾਂ 17 A ਦੀ ਪ੍ਰਵਾਨਗੀ ਲਈ ਜਾਵੇ,ਬਿਨਾਂ ਪ੍ਰਵਾਨਗੀ ਤੋਂ ਕਾਰਵਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚਰਚਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵਿਜੀਲੈਂਸ ਵੱਲੋਂ ਆਈਏਐਸ ਅਧਿਕਾਰੀ ਅਜੋਏ ਸ਼ਰਮਾ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਸਕਦਾ ਹੈ । ਸੂਬੇ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਦੁਖੀ ਹਨ ।

error: Content is protected !!