Gee 98News

ਮਹਿਲ ਕਲਾਂ 26 ਜਨਵਰੀ (ਜਸਵੰਤ ਸਿੰਘ ਲਾਲੀ)-

ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੀਆਂ 70 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਦਿੰਦੇ ਹੋਏ ਐਸ ਐਚ ਓ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀਐਸਪੀ ਮਹਿਲਕਲਾਂ ਗਮਦੂਰ ਸਿੰਘ ਚਹਿਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਮੁਖਬਰ ਦੀ ਇਤਲਾਹ ‘ਤੇ ਜਗਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਚੰਨਣਵਾਲ ਦੇ ਘਰੋਂ 70 ਬੋਤਲਾਂ ਠੇਕਾ ਸ਼ਰਾਬ ਦੇਸੀ ਮਾਰਕਾ ਹੀਰ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ। ਇਸ ਮੌਕੇ ਹੌਲਦਾਰ ਪਰਮਵੀਰ ਸਿੰਘ, ਜਗਜੀਵਨ ਸਿੰਘ, ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!