Gee 98News

ਸਿਹਤ ਵਿਭਾਗ ਨੇ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਮਨਾਇਆ

ਬਰਨਾਲਾ 30 ਜਨਵਰੀ (ਸੋਨੀ ਧਨੌਲਾ)

ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ’ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਜ਼ਿਲ੍ਹੇ ਭਰ ‘ਚ ਮਨਾਇਆ ਗਿਆ
 ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਵਿੱਚ ਇਸ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਜ਼ਿਲ੍ਹਾ ਲੈਪਰੋਸੀ ਅਫਸਰ ਡਾ. (ਮੇਜ.) ਕਾਕੁਲ ਨੇ ਦੱਸਿਆ ਕਿ ਚਮੜੀ ਤੇ ਹਲਕੇ ਲਾਲ, ਚਿੱਟੇ ਜਾਂ ਤਾਂਬੇ ਰੰਗ ਦੇ ਦਾਗ ਹੋਣ, ਦਾਗ ਵਾਲੀ ਜਗ੍ਹਾ ਤੋਂ ਵਾਲ ਝੜ ਜਾਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਕੁਸ਼ਟ ਰੋਗ ਹੋਰ ਸਧਾਰਨ ਰੋਗਾਂ ਵਾਂਗ ਪੂਰੀ ਤਰਾਂ ਇਲਾਜ ਯੋਗ ਹੈ | ਇਸ ਦਾ ਸਮੇਂ ਸਿਰ ਪਤਾ ਲੱਗਣ ‘ਤੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਸਮੇਂ ਸਿਰ ਇਲਾਜ ਕਰਵਾਉਣ ਨਾਲ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸੁਰਿੰਦਰ ਸਿੰਘ ਵਿਰਕ ਨਾਨ ਮੈਡੀਕਲ ਸੁਪਰਵਾਇਜ਼ਰ ਵੱਲੋਂ ਆਪਣੀ ਟੀਮ ਸਮੇਤ ਕੁਸ਼ਟ ਆਸ਼ਰਮ ‘ਚ ਦਵਾਈਆਂ , ਪੱਟੀਆਂ ਤੇ ਰਿਫਰੈਸ਼ਮੈਂਟ ਵੰਡੀ ਗਈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਬਾਗੀ ਵੱਲੋਂ ਦੱਸਿਆ ਗਿਆ ਕਿ ਕਿਸੇ ਨੂੰ ਵੀ ਸਿਹਤ ਸਮੱਸਿਆ ਹੋਵੇ ਤਾਂ ਸਿਵਲ ਹਸਪਤਾਲ ਬਰਨਾਲਾ ‘ਚ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

error: Content is protected !!