Skip to main content

Gee 98News

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ

ਚੰਡੀਗੜ੍ਹ-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।ਇਹ ਕੋਠੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਅਲਾਟ ਕੀਤੀ ਗਈ ਸੀ। ਬੇਅੰਤ ਸਿੰਘ 1992 ਤੋਂ ਲੈ ਕੇ 95 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ ਇਸ ਦੌਰਾਨ ਇਕ ਹਮਲੇ ਵਿਚ ਉਹਨਾਂ ਦੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਪਰਿਵਾਰ ਅਜੇ ਤੱਕ ਇਸੇ ਕੋਠੀ ਵਿੱਚ ਰਹਿ ਰਿਹਾ ਹੈ। ਕੁਝ ਸਮੇਂ ਪਹਿਲਾਂ ਸਬੰਧਤ ਵਿਭਾਗ ਨੇ ਇਸ ਕੋਠੀ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਕਾਰਵਾਈ ਸ਼ੁਰੂ ਕੀਤੀ ਤਾਂ ਪਰਿਵਾਰ ਨੇ ਇਤਰਾਜ਼ ਕੀਤਾ ਸੀ ਅਤੇ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਵੱਲੋਂ ਐਸ ਡੀ ਐਮ ਦੀ ਅਦਾਲਤ ਵਿਚ ਵਿੱਚ ਅਪੀਲ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਤੋਂ ਬਾਅਦ ਐਸ ਡੀ ਐਮ ਸੈਂਟਰਲ ਨੇ ਪਰਿਵਾਰ ਨੂੰ ਕੋਠੀ ਖਾਲੀ ਕਰਨ ਦੇ ਹੁਕਮ ਦਿੱਤੇ। ਐਸਡੀਐਮ ਵੱਲੋਂ ਜਾਰੀ ਕੀਤੇ ਨੋਟਿਸ ਦੀ ਕਾਪੀ ਅਧਿਕਾਰੀਆਂ ਨੇ ਕੋਠੀ ਵਿੱਚ ਰਹਿ ਰਹੇ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਦਿੱਤੀ।

error: Content is protected !!