Gee 98News

ਨਸ਼ਿਆਂ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ- ਐਸਐਚਓ ਸੰਘਾ

-ਨਸ਼ੇ ਖਿਲਾਫ ਲੋਕਾਂ ਨੂੰ ਸੁਚੇਤ ਕਰਨ ਲਈ ਕੀਤੀ ਪਬਲਿਕ ਮੀਟਿੰਗ

ਮਹਿਲ ਕਲਾਂ 12 ਫਰਵਰੀ ( ਜਸਵੰਤ ਸਿੰਘ ਲਾਲੀ )- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ IPS ਦੀਆਂ ਹਦਾਇਤਾਂ ‘ਤੇ ਨਸ਼ਿਆਂ ਖ਼ਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਦੀ ਦੇਖਰੇਖ ਹੇਠ ਐਸਐਚਓ ਮਹਿਲ ਸੁਖਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਨੇੜਲੇ ਪਿੰਡ ਕਲਾਲਮਾਜਰਾ ਅਤੇ ਕਲਾਲਾ ਵਿਖੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਵੀ ਸਮੂਲੀਅਤ ਕੀਤੀ । ਪਿੰਡ ਕਲਾਲਮਾਜਰਾ ਵਿਖੇ ਐਸਐਚਓ ਸੁਖਵਿੰਦਰ ਸਿੰਘ ਸੰਘਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀਆਂ ਮਾੜੀਆ ਅਲਾਮਤਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਾਨੂੰ ਖੁਦ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ, ਖਾਸ ਕਰਕੇ ਆਪਣੇ ਨੌਜਵਾਨ ਪੁੱਤਰਾਂ ਧੀਆਂ ਨੂੰ ਨਸ਼ਿਆਂ ਤੋਂ ਬਚਾ ਕੇ ਰਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ ਜਿਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਪ੍ਰੰਤੂ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਐਸਐਚਓ ਸੰਘਾ ਨੇ ਕਿਹਾ ਕਿ ਭਾਵੇਂ ਨਸ਼ਾ ਵੇਚਣਾ ਇਕ ਜੁਰਮ ਹੈ ਅਤੇ ਅਜਿਹਾ ਜ਼ੁਰਮ ਕਰਨ ਵਾਲੇ ਨੂੰ ਕਨੂੰਨ ਅਨੁਸਾਰ ਸਜ਼ਾ ਵੀ ਦਿੱਤੀ ਜਾਂਦੀ ਹੈ ਪ੍ਰੰਤੂ ਫਿਰ ਵੀ ਨਸ਼ਾ ਤਸਕਰਾਂ ਦੀ ਪਹਿਚਾਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਨੇ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਪੰਚਾਇਤ ਫੈਡਰੇਸ਼ਨ ਨਸ਼ੇ ਦੀ ਵਿਕਰੀ ਅਤੇ ਵਰਤੋਂ ਨੂੰ ਬੰਦ ਕਰਨ ਦੇ ਲਈ ਪੁਲਸ ਅਧਿਕਾਰੀਆਂ ਦਾ ਸਹਿਯੋਗ ਕਰੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਵੇਗਾ ਉਸ ਦੀ ਪੈਰਵਾਈ ਨਹੀਂ ਕੀਤੀ ਜਾਵੇਗੀ । ਇਸ ਮੌਕੇ ਏਐਸਆਈ ਸੁਖਵਿੰਦਰ ਸਿੰਘ ,ਮਹਿੰਦਰ ਸਿੰਘ , ਮੁਨਸ਼ੀ ਜਗਜੀਵਨ ਸਿੰਘ , ਬਲਜੀਤ ਸਿੰਘ , ਕੁਲਵੰਤ ਸਿੰਘ ,ਪੰਚ ਕਮਲਜੀਤ ਸਿੰਘ , ਨਛੱਤਰ ਸਿੰਘ , ਪੰਚ ਹਰਪ੍ਰੀਤ ਸਿੰਘ , ਸੰਮਤੀ ਮੈਂਬਰ ਗੁਰਪ੍ਰੀਤ ਸਿੰਘ , ਪੰਚ ਪਿ੍ਤਪਾਲ ਕੌਰ , ਜਸਪਾਲ ਕੌਰ , ਸਰਬਜੀਤ ਕੌਰ , ਹਰਜੀਤ ਕੌਰ ਅਤੇ ਭਰਵੀਂ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।

error: Content is protected !!