Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

Nirmal Pandori by Nirmal Pandori
02/21/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ 21 ਫਰਵਰੀ ( ਜਸਵੰਤ ਸਿੰਘ ਲਾਲੀ ) ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਵਲੋਂ ਉੱਭਰਦੇ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਦੇ ਖਿਡਾਰੀ ਗੁਰਦੀਪ ਸਿੰਘ ਗੋਪੀ ਨੂੰ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਗ੍ਰਹਿ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ਨੇ ਦੋਵਾਂ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਿਦਆਂ ਇਸ ਤੋਂ ਵੀ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਐਸ.ਐਚ.ਓ.ਸੁਖਵਿੰਦਰ ਸਿੰਘ ਸਿੰਘ, ਐਸ.ਐਚ.ਓ. ਬਲਜੀਤ ਸਿੰਘ ਢਿੱਲੋਂ ਨੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਸਮਾਜ ਸੇਵੀ ਮੰਗਤ ਸਿੰਘ ਸਿੱਧੂ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਖਾਲਸਾ, ਸਰਾਭਾ ਕਲੱਬ ਦੇ ਆਗੂ ਬੇਅੰਤ ਸਿੰਘ ਮਿੱਠੂ ਨੇ ਕਿਹਾ ਕਿ ਚੇਅਰਮੈਨ ਰਾਜਾ ਰਾਹਲ ਕੈਨੇਡਾ ਨੇ ਵਿਦੇਸ਼ ਰਹਿੰਦਿਆਂ ਹੋਇਆ ਕਦੇ ਆਪਣੀ ਜਨਮ ਭੂਮੀ ਨਹੀਂ ਵਿਸਾਰਿਆ, ਉਨ੍ਹਾਂ ਹਮੇਸ਼ਾਂ ਸਮਾਜ ਸੇਵੀ ਖੇਤਰ ‘ਚ ਅੱਗੇ ਹੋ ਕੇ ਆਪਣਾ ਯੋਗਦਾਨ ਦਿੱਤਾ ਹੈ। ਇੱਥੇ ਹੀ ਨਹੀਂ ਉਨ੍ਹਾਂ ਵਲੋਂ ਕੈਨੇਡਾ ‘ਚ ਵੀ ਲੋੜ ਸਮੇਂ ਇਲਾਕੇ ਦੇ ਲੋਕਾਂ ਨੂੰ ਦਿਲ ਖੋਲ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਟਰੱਸਟ ਦੇ ਸਰਪ੍ਰਸਤ ਸੁਖਦੇਵ ਸਿੰਘ ਰਾਹਲ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਬਦਲੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਰਾਜਾ ਰਾਹਲ ਕੈਨੇਡਾ ਵਲੋਂ ਅਲੀ ਮਹਿਲ ਕਲਾਂ ਨੂੰ 21 ਹਜ਼ਾਰ, ਗੁਰਦੀਪ ਸਿੰਘ ਗੁਰੀ ਨੂੰ 51 ਸੌ ਰੁਪਏ ਦੀ ਇਨਾਮੀ ਰਾਸ਼ੀ ਅਤੇ ਸ਼ਾਨਦਾਰ ਟਰਾਫ਼ੀ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ, ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ, ਲੋਕਲ ਗੁ: ਪ੍ਰਬੰਧਕ ਕਮੇਟੀ, ਸਕੂਲ ਮੈਨੇਜਮੈਂਟ ਕਮੇਟੀ, ਬਾਬੇ ਸ਼ਹੀਦ ਸਪੋਰਟਸ ਕਲੱਬ ਵਲੋਂ ਮੁੱਖ ਮਹਿਮਾਨ ਅਤੇ ਖਿਡਾਰੀਆਂ ਨੂੰ ਸਨਮਾਨ ਦਿੱਤੇ ਗਏ। ਇਸ ਸਮੇਂ ਕਬੱਡੀ ਕੋਚ ਸਿਮਰਾ ਮਹਿਲ ਕਲਾਂ , ਡਾ: ਮਿੱਠੂ ਮੁਹੰਮਦ, ਆਪ ਆਗੂ ਗੁਰਦੀਪ ਸਿੰਘ ਸੋਢਾ, ਸੁਖਵਿੰਦਰ ਸਿੰਘ ਸੋਢਾ, ਚਮਕੌਰ ਸਿੰਘ ਬੈਨੀਪਾਲ, ਹਰਬੰਸ ਸਿੰਘ, ਰੰਮੀ ਸੋਢਾ, ਵਰਿੰਦਰ ਸਿੰਘ ਟਿਵਾਣਾ, ਮਨਦੀਪ ਕੁਮਾਰ ਚੀਕੂ , ਰਾਹੁਲ , ਹਰੀ ਗੋਪਾਲ ਵਰਮਾ , ਮੇਜਰ ਸਿੰਘ ਕਲੇਰ, ਪ੍ਰਦੀਪ ਕੌਸ਼ਲ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਕੌਮੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ: ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਜਿੱਤਿਆ ਸੋਨ ਤਗਮਾ 

Next Post

ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ

ਮਹਾਰਾਜਾ ਸਤੌਜ ਬਣਦਾ ਜਾ ਰਿਹੈ…ਮਹਿੰਦਰ ਸਿਹੁੰ ਮਾਸਟਰ ਦਾ ਮੁੰਡਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend