Gee 98News

ਦਿੱਲੀ ਨੂੰ ਮਿਲਣਗੇ ਦੋ ਹੋਰ ਨਵੇਂ ਮੰਤਰੀ

ਚੰਡੀਗੜ੍ਹ-ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਫਸਣ ਤੋਂ ਬਾਅਦ ਅਸਤੀਫਾ ਦੇਣ ਵਾਲੇ ਦਿੱਲੀ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੀ ਜਗ੍ਹਾ ਦੋ ਹੋਰ ਨਵੇਂ ਮੰਤਰੀ ਬਣਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਾਈਲ ਉਪਰਾਜਪਾਲ ਨੂੰ ਭੇਜੀ ਹੈ ।‌ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨਵੇਂ ਮੰਤਰੀ ਨਿਯੁਕਤ ਕੀਤੇ ਜਾਣਗੇ ਜਿਨ੍ਹਾਂ ਦੇ ਨਾਵਾਂ ਦੀ ਮਨਜ਼ੂਰੀ ਲਈ ਮੁੱਖ ਮੰਤਰੀ ਨੇ ਫਾਈਲ ਉਪਰਾਜਪਾਲ ਨੂੰ ਭੇਜੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਬੀਤੇ ਕੱਲ੍ਹ ਇਕੋ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

error: Content is protected !!