Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਨੌਕਰੀਆਂ ‘ਚ ਬਣਦਾ ਕੋਟਾ ਨਾ ਦੇਣ ‘ਤੇ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ: ਖਾਲਸਾ

Nirmal Pandori by Nirmal Pandori
03/05/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਨੌਕਰੀਆਂ ‘ਚ ਬਣਦਾ ਕੋਟਾ ਨਾ ਦੇਣ ‘ਤੇ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ: ਖਾਲਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-10 ਮਾਰਚ ਤੱਕ ਨੋਟੀਫਿਕੇਸ਼ਨ ਜਾਰੀ ਨਾ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਲਾਇਆ ਜਾਵੇਗਾ ਧਰਨਾ

ਬਰਨਾਲਾ 05 ਮਾਰਚ ( ਨਿਰਮਲ ਸਿੰਘ ਪੰਡੋਰੀ)-

ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ (ਰਜਿ. 196) ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਰੈਡ ਕ੍ਰਾਸ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀਆਂ ਪਟਵਾਰੀਆਂ, ਆਂਗਣਵਾੜੀ ਅਤੇ ਬਿਜਲੀ ਮਹਿਕਮੇਂ ਦੀਆਂ ਪੋਸਟਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਦਾ ਬਣਦਾ ਕੋਟਾ ਨਾ ਦੇਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ |ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਪਟਵਾਰੀਆਂ, ਆਂਗਣਵਾੜੀ ਵਰਕਰਾਂ ਅਤੇ ਬਿਜਲੀ ਮਹਿਕਮੇ ਵਿੱਚ ਪੋਸਟਾਂ ਕੱਢੀਆਂ ਗਈਆਂ ਹਨ, ਜਿਨ੍ਹਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਦੇ ਨਿਰਧਾਰਿਤ ਕੋਟੇ ਦਾ ਹੱਕ ਨਹੀਂ ਦਿੱਤਾ ਗਿਆ | ਇਸ ਸੰਬੰਧੀ ਫਰੀਡਮ ਫਾਈਟਰ ਨਾਲ ਸਬੰਧਤ ਮਾਮਲਿਆਂ ਦੇ ਮੰਤਰੀ ਸ. ਚੇਤੰਨ ਸਿੰਘ ਜੋੜਾਮਾਜਰਾ ਅਤੇ ਮੁੱਖ ਮੰਤਰੀ ਪੰਜਾਬ ਨੂੰ  ਈ-ਮੇਲ ਰਾਹੀਂ ਮੰਗ ਪੱਤਰ ਵੀ ਭੇਜੇ ਜਾ ਚੁੱਕੇ ਹਨ, ਪਰ ਹਾਲੇ ਤੱਕ ਇਸ ਸੰਬੰਧ ਵਿੱਚ ਕੋਈ ਜਵਾਬ ਸੰਸਥਾ ਨੂੰ  ਨਹੀਂ ਮਿਲਿਆ, ਜਿਸ ਕਾਰਨ ਸਮੂਹ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ | ਸ. ਖਾਲਸਾ ਨੇ ਦੱਸਿਆ ਕਿ ਫਰੀਡਮ ਫਾਈਟਰ ਪਰਿਵਾਰਾਂ ਦਾ ਕੋਟਾ ਪਹਿਲਾਂ ਹੀ ਕਾਫੀ ਘਟਾ ਦਿੱਤਾ ਗਿਆ ਹੈ | ਹੁਣ ਬਣਦਾ ਇੱਕ ਫੀਸਦੀ ਕੋਟਾ ਵੀ ਨਾ ਦੇ ਕੇ ਸਰਕਾਰ ਵੱਲੋਂ ਦੇਸ਼ ਭਗਤ ਪਰਿਵਾਰਾਂ ਦਾ ਹੱਕ ਖੋਹਿਆ ਜਾ ਰਿਹਾ ਹੈ, ਜਿਸ ਨੂੰ  ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ |ਸ. ਖਾਲਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜੇਕਰ 10 ਮਾਰਚ ਤੱਕ ਪੋਸਟਾਂ ਵਿੱਚ ਬਣਦੇ ਕੋਟੇ ਮੁਤਾਬਿਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 11 ਮਾਰਚ ਨੂੰ  ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ |ਇਸ ਮੌਕੇ ਸੂਬਾ ਸਕੱਤਰ ਮੇਜਰ ਸਿੰਘ ਬਰਨਾਲਾ ਅਤੇ ਮੁੱਖ ਬੁਲਾਰਾ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਮੰਗ ਕੀਤੀ ਕਿ ਸਰਕਾਰੀ ਨੌਕਰੀਆਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਨੂੰ  ਚੌਥੀ ਪੀੜੀ ਤੱਕ ਪਹਿਲਾਂ ਦੀ ਤਰ੍ਹਾਂ 5 ਫੀਸਦੀ ਕੋਟਾ ਲਾਗੂ ਕਰੇ | ਉੱਤਰਾਖੰਡ ਸਰਕਾਰ ਦੀ ਤਰਜ ‘ਤੇ ਫਰੀਡਮ ਫਾਈਟਰ ਪਰਿਵਾਰਾਂ ਨੂੰ  ਸਨਮਾਨ ਪੈਨਸ਼ਨ ਲਾਗੂ ਕਰੇ ਅਤੇ ਪੁੱਡਾ ਵੱਲੋਂ ਕੱਟੇ ਜਾ ਰਹੇ ਪਲਾਟਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਨੂੰ  ਸ਼ਾਮਲ ਕਰਕੇ ਬਣਦਾ ਹੱਕ ਦਿੱਤਾ ਜਾਵੇ | ਮੀਟਿੰਗ ਵਿੱਚ ਸੂਬਾ ਖਜਾਨਚੀ ਭਰਪੂਰ ਸਿੰਘ, ਅਵਤਾਰ ਸਿੰਘ ਰਾਏਕੋਟ, ਬੀਬੀ ਸ਼ਮਿੰਦਰ ਕੌਰ ਫਰੀਡਮ ਫਾਈਟਰ, ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਹਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ, ਸਾਧੂ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਨਿਰਭੈ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਮੁਕਤਸਰ, ਰਾਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਅਮਿ੍ੰਤਸਰ, ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਪਿਆਰਾ ਸਿੰਘ ਫੌਜੀ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਭੁਪਿੰਦਰ ਸਿੰਘ ਖਾਲਸਾ ਸਮਾਣਾ, ਰਾਮ ਸਿੰਘ ਮਿੱਡਾ, ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਜਸਵੀਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਜੇਠੂਕੇ, ਅਜੀਤਪਾਲ ਸਿੰਘ ਪਾਲੀ ਸੂਬਾ ਪ੍ਰੈਸ ਸਕੱਤਰ ਤੋਂ ਇਲਾਵਾ ਹੋਰ ਅਹੁਦੇਦਾਰ ਹਾਜਰ ਸਨ |

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#punjabnews
Previous Post

ਮਾਨ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤਾ ਕੋਝਾ ਮਜਾਕ-ਆਗੂ

Next Post

ਸਿੱਧੂ ਮੂਸੇਵਾਲਾ ਦੀ ਯਾਦ ‘ਚ ਦੋ ਫੌਜੀ ਭਰਾ ਬਣਾ ਰਹੇ ਨੇ ਹਵੇਲੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਿੱਧੂ ਮੂਸੇਵਾਲਾ ਦੀ ਯਾਦ ‘ਚ ਦੋ ਫੌਜੀ ਭਰਾ ਬਣਾ ਰਹੇ ਨੇ ਹਵੇਲੀ

ਸਿੱਧੂ ਮੂਸੇਵਾਲਾ ਦੀ ਯਾਦ 'ਚ ਦੋ ਫੌਜੀ ਭਰਾ ਬਣਾ ਰਹੇ ਨੇ ਹਵੇਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend