ਅੰਮ੍ਰਿਤਸਰ ‘ਚ 15 ਮਾਰਚ ਤੋਂ ਸ਼ੁਰੂ ਹੋ ਰਹੇ ਜੀ-20 ਸੰਮੇਲਨ ਨੂੰ ਲੈ ਕੇ ਅੱਜ ਸ਼ੋਸ਼ਲ ਮੀਡੀਆ ‘ਤੇ ਸਾਰਾ ਦਿਨ ਅਫਵਾਹਾਂ ਫੈਲ ਰਹੀਆਂ ਸਨ ਕਿ ਅਜਨਾਲਾ ਘਟਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਹੋ ਰਿਹਾ ਜੀ-20 ਸੰਮੇਲਨ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਤੰਜ ਕਸੇ ਜਾ ਰਹੇ ਸਨ। ਇਸ ਬਾਰੇ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜ਼ਿਸਾਂ ਕਰ ਰਹੀਆਂ ਹਨ। ਕੰਗ ਨੇ ਸੋਸ਼ਲ ਮੀਡੀਆ ਅਫਵਾਹਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਇਹ ਮਿਥੇ ਸਮੇਂ ਉਪਰ ਅੰਮ੍ਰਿਤਸਰ ਵਿਖੇ ਹੀ ਹੋਵੇਗਾ ।