Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ

Nirmal Pandori by Nirmal Pandori
03/09/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਢੀਂਡਸਾ ਤੇ ਘੁੰਨਸ ਦੀ ਸ਼ਹਿ ‘ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਦੋਸ਼

ਬਰਨਾਲਾ 09 ਮਾਰਚ (ਨਿਰਮਲ ਸਿੰਘ ਪੰਡੋਰੀ)-

ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਇੰਚਾਰਜ ਲਗਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰ ਕੀਤੀ ਜਾ ਰਹੀ “ਸਿਆਸੀ ਖਿੱਚੜੀ” ਵਿੱਚ ਲੂਣ ਦੀ ਮਿਕਦਾਰ ਵਧਦੀ ਜਾ ਰਹੀ ਹੈ। ਹਲਕਾ ਇੰਚਾਰਜੀ ਦੇ ਇੱਕ ਦਾਅਵੇਦਾਰ ਨੇ ਵਰ੍ਹਿਆਂ ਤੋਂ ਅਕਾਲੀ ਦਲ ਨਾਲ ਜੁੜੇ ਸਥਾਨਕ ਆਗੂਆਂ ਦੀ ਵਫਾਦਾਰੀ ਨੂੰ ਹੀ ਸਿਆਸੀ ਬੇਈਮਾਨੀ ਦੀ ਕਸਵੱਟੀ ‘ਤੇ ਚਾੜ ਦਿੱਤਾ ਹੈ। ਮਹਿਲ ਕਲਾਂ ਤੋਂ ਹਲਕਾ ਇੰਚਾਰਜ ਦੇ ਦਾਅਵੇਦਾਰ ਰਿੰਕਾ ਬਾਹਮਣੀਆਂ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਨਾਥ ਸਿੰਘ ਹਮੀਦੀ ਦੀ ਹਮਾਇਤ ਕਰਨ ਵਾਲੇ ਅਕਾਲੀ ਆਗੂਆਂ ਬਾਰੇ ਕਿਹਾ ਕਿ “ਇਹ ਅਕਾਲੀ ਆਗੂ ਢੀਂਡਸਾ ਅਤੇ ਘੁੰਨਸ ਧੜੇ ਨਾਲ ਸਬੰਧਤ ਹਨ ਜੋ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਪਿੰਡਾਂ ਵਿੱਚ ਅਕਾਲੀ ਦਲ ਦੀ ਕਰਾਰੀ ਹਾਰ ਸਬੰਧੀ ਇਹਨਾਂ ਅਕਾਲੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਵੱਡੇ ਆਗੂਆਂ ਦੇ ਪਿੰਡਾਂ ‘ਚ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਰਿੰਕਾ ਬਾਹਮਣੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਇਹ ਅਕਾਲੀ ਆਗੂਆਂ ਹਲਕੇ ਵਿੱਚ ਅਕਾਲੀ ਦਲ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਾਦਲ ਪਿੰਡ ਵਿਖੇ ਸੁਖਬੀਰ ਬਾਦਲ ਨਾਲ ਹੋਈ ਮੀਟਿੰਗ ਦੌਰਾਨ ਹਲਕੇ ਦੇ ਇੰਚਾਰਜ ਸਬੰਧੀ ਫੈਸਲਾ ਰਾਖਵਾਂ ਰੱਖਿਆ ਗਿਆ ਹੈ ਇਸ ਲਈ ਹਲਕਾ ਇੰਚਾਰਜ ਸਬੰਧੀ ਅਕਾਲੀ ਆਗ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਰਿੰਕੇ ਨੇ ਪਾਰਟੀ ਪ੍ਰਧਾਨ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਹਲਕਾ ਇੰਚਾਰਜ਼ ਲਗਾਇਆ ਜਾਵੇ। ਹਲਕਾ ਮਹਿਲ ਕਲਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਕੌਣ ਹੋਵੇਗਾ ਇਹ ਤਾਂ ਸੁਖਬੀਰ ਸਿੰਘ ਬਾਦਲ ਦੇ ਜ਼ਿਹਨ ਵਿੱਚ ਹੈ ਪਰੰਤੂ ਰਿੰਕਾ ਬਾਹਮਣੀਆਂ ਨੇ ਸਥਾਨਕ ਅਕਾਲੀ ਆਗੂਆਂ ਦੀ ਵਫਾਦਾਰੀ ‘ਤੇ ਸਵਾਲ ਖੜੇ ਕਰ ਕੇ ਆਪਣੇ ਲਈ ਸਿਆਸੀ ਮੁਸੀਬਤ ਸਹੇੜ ਲਈ ਹੈ। ਹਲਕੇ ਦੇ ਇਕ ਵੱਡੇ ਅਕਾਲੀ ਆਗੂ ਨੇ ਰਿੰਕਾ ਬਾਹਮਣੀਆਂ ਵੱਲੋਂ ਉਨ੍ਹਾਂ ਦੀ ਸਿਆਸੀ ਵਫਾਦਾਰੀ ਉੱਪਰ ਕਿੰਤੂ ਕਰਨ ਬਾਰੇ ਕਿਹਾ ਕਿ ਉਹ ਵਰ੍ਹਿਆਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ, ਅਕਾਲੀ ਦਲ ਨੇ ਜਿਹੜੇ ਵੀ ਆਗੂ ਨੂੰ ਹਲਕੇ ਦੀ ਵਾਗਡੋਰ ਫੜਾਈ ਉਨ੍ਹਾਂ ਨੇ ਉਸ ਦੀ ਅਗਵਾਈ ਹੇਠ ਅਕਾਲੀ ਦਲ ਲਈ ਕੰਮ ਕੀਤਾ। ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਹਲਕਾ ਇੰਚਾਰਜ ਲਈ ਸਥਾਨਕ ਆਗੂਆਂ ਤੋਂ ਸਲਾਹ ਮੰਗੀ ਤਾਂ ਸਾਰਿਆਂ ਨੇ ਆਪਣੀ ਪਸੰਦ ਦੇ ਆਗੂ ਦਾ ਨਾਮ ਦੱਸ ਦਿੱਤਾ। ਦੂਜੇ ਪਾਸੇ ਅਕਾਲੀ ਆਗੂ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਨੇ ਕਿਹਾ ਕਿ ਪਾਰਟੀ ਸੁਪ੍ਰੀਮੋ ਵੱਲੋਂ ਐਲਾਨ ਕੀਤੇ ਜਾਣ ਤੋਂ ਪਹਿਲਾਂ ਇਸ ਮੁੱਦੇ ਨੂੰ ਮੀਡੀਆ ਵਿੱਚ ਲੈ ਕੇ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦਾਅਵੇਦਾਰੀ ਜਿਤਾਉਣਾ ਹਰ ਵਰਕਰ ਦਾ ਹੱਕ ਹੈ ਪ੍ਰੰਤੂ ਪਾਰਟੀ ਪ੍ਰਧਾਨ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਹਲਕਾ ਮਹਿਲ ਕਲਾਂ ਦੀ ਇੰਚਾਰਜੀ ਦੀ ਦੌੜ ਵਿੱਚ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਰਿੰਕਾ ਬਾਹਮਣੀਆਂ ਸ਼ਾਮਲ ਹਨ। ਚਰਚਾ ਇਹ ਵੀ ਹੈ ਕਿ ਕੁਲਵੰਤ ਸਿੰਘ ਟਿੱਬਾ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਕੁਝ ਆਗੂਆਂ ਨੇ ਹਲਕੇ ਦਾ ਇੰਚਾਰਜ ਬਣਾਉਣ ਦਾ ਲਾਰਾ ਲਗਾਇਆ ਸੀ। ਕੁੱਲ ਮਿਲਾ ਕੇ ਜਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ, ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਲੱਗਦਾ ਹੈ ਕਿ ਪਾਰਟੀ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕੋਈ ਅਜਿਹਾ ਫੈਸਲਾ ਸ਼ਾਇਦ ਨਾ ਕਰੇ ਜਿਸ ਨਾਲ ਧੜੇਬੰਦੀ ਵੱਧਦੀ ਹੋਵੇ। ਇਹ ਵੀ ਸੰਭਵ ਹੈ ਤੇ ਲੋਕ ਸਭਾ ਦੀਆਂ ਚੋਣਾਂ ਤੱਕ ਹਲਕਾ ਇੰਚਾਰਜ ਦਾ ਐਲਾਨ ਨਾ ਕੀਤਾ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
Load More
Tags: #barnalanews#punjabnews
Previous Post

ਲੁੱਟਾਂ-ਖੋਹਾਂ ਵਾਲੇ ਗਰੋਹ ਤੋਂ ਆਲਟੋ ਕਾਰ, 8 ਮੋਟਰਸਾਇਕਲ, 3 ਸਕੂਟਰੀਆਂ ਸਮੇਤ ਵੱਡੀ ਪੱਧਰ ‘ਤੇ ਬਰਾਮਦਗੀ

Next Post

ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨ’ ਵਜੋਂ ਕੁਰੜ ਵਿਖੇ ਮਨਾਇਆ ਗਿਆ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨ’ ਵਜੋਂ ਕੁਰੜ ਵਿਖੇ ਮਨਾਇਆ ਗਿਆ

ਕੌਮਾਂਤਰੀ ਔਰਤ ਦਿਵਸ 8 ਮਾਰਚ 'ਔਰਤ ਮੁਕਤੀ ਕਨਵੈਨਸ਼ਨ' ਵਜੋਂ ਕੁਰੜ ਵਿਖੇ ਮਨਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend