Gee 98News

ਧਰਮ ਬਦਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਤੀ ਹੀ ਬਣਿਆ ਸ਼ੈਤਾਨ

ਚੰਡੀਗੜ੍ਹ 10 ਮਾਰਚ (ਨਿਰਮਲ ਸਿੰਘ ਪੰਡੋਰੀ)-ਆਪਣਾ ਧਰਮ ਤਬਦੀਲ ਕਰਕੇ ਆਪਣੇ ਮਾਪਿਆਂ ਦੀ ਇੱਛਾ ਦੇ ਵਿਰੁੱਧ ਪ੍ਰੇਮ ਵਿਆਹ ਕਰਵਾਉਣ ਵਾਲੀ ਇਕ ਲੜਕੀ ਦੇ ਨਾਲ ਉਸ ਦੇ ਪਤੀ ਨੇ ਅਜਿਹੀ ਕਰਤੂਤ ਕੀਤੀ ਜਿਸਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਜਾਪਦਾ ਹੈ। ਫਗਵਾੜਾ ਵਿਖੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਨਸ਼ੀਲੀ ਚੀਜ਼ ਖੁਆ ਕੇ ਆਪਣੇ ਚਾਰ ਹੋਰ ਸਾਥੀਆਂ ਨਾਲ ਮਿਲ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ 20 ਸਾਲ ਦੀ ਪੀੜਤ ਲੜਕੀ ਨੇ ਦੱਸਿਆ ਕਿ ਉਸਨੇ ਆਪਣੇ ਮਾਪਿਆਂ ਦੀ ਇੱਛਾ ਦੇ ਵਿਰੁੱਧ ਮੁਸਲਿਮ ਰੀਤੀ ਰਿਵਾਜਾਂ ਅਨੁਸਾਰ ਪ੍ਰੇਮ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਉਸਨੂੰ ਘਰ ਦੇ ਕੈਦੀ ਬਣਾ ਕੇ ਰੱਖਿਆ ਹੋਇਆ ਸੀ ਅਤੇ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਪੀੜਤਾ ਅਨੁਸਾਰ ਇਕ ਦਿਨ ਉਸ ਦੇ ਪਤੀ ਸਾਪਾ ਨੇ ਕੋਈ ਨਸ਼ੀਲੀ ਚੀਜ਼ ਦਿੱਤੀ ਜਿਸ ਤੋਂ ਬਾਅਦ ਉਸ ਦੇ ਪਤੀ ਨੇ ਖੁਦ ਅਤੇ ਉਸ ਦੇ ਚਾਰ ਹੋਰ ਸਾਥੀਆਂ ਮੱਖਣਦੀਨ, ਮਸਕੀਨ, ਆਸਿਫ਼ ਖਾਨ ਅਤੇ ਇਸਤਿਆਕ ਨੇ ਮਿਲ ਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

error: Content is protected !!