ਚੰਡੀਗੜ੍ਹ 12 ਮਾਰਚ ( ਜੀ98 ਨਿਊਜ਼ ਸਰਵਿਸ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਤਿੱਖੀ ਟਿੱਪਣੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਸੀ ਕਿ ਪਰਿਵਾਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਸਬੰਧੀ ਗਲਤ ਜਾਣਕਾਰੀ ਦੇ ਰਿਹਾ ਹੈ, ਅਰੋੜਾ ਨੇ ਇਹ ਵੀ ਕਿਹਾ ਸੀ ਕਿ ਹੈ ਸਿੱਧੂ ਦੀ ਸੁਰੱਖਿਆ ਘਟਾਈ ਨਹੀਂ ਲਈ ਬਲਕਿ ਉਸ ਕੋਲ਼ ਦੋ ਗੰਨਮੈਨ ਸਨ ਜਿਨ੍ਹਾਂ ਨੂੰ ਉਹ ਨਾਲ ਨਹੀਂ ਲੈ ਕੇ ਗਿਆ ਸੀ। ਮੰਤਰੀ ਅਰੋੜਾ ਦੇ ਇਸ ਬਿਆਨ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ” ਸਰਕਾਰ ਦਾ ਨੁਕਸ ਛਪਾਉਣ ਖਾਤਰ ਮੰਤਰੀ ਅਮਨ ਅਰੋੜਾ ਪ੍ਰਵਾਰ ਵਿੱਚ ਨੁਕਸ ਕੱਢ ਰਹੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਮੰਤਰੀ ਅਮਨ ਅਰੋੜਾ ਉਨ੍ਹਾਂ ਦੇ ਦਰਦ ਨੂੰ ਮਹਿਸੂਸ ਨਹੀਂ ਕਰ ਸਕਦੇ ਕਿਉਂਕਿ ਅਰੋੜਾ ਦੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਗਿਆ। ਕੈਬਨਿਟ ਮੰਤਰੀ ਦੇ ਇਸ ਬਿਆਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਭਗਵੰਤ ਮਾਨ ਸਰਕਾਰ ਦੀ ਮਨਸ਼ਾ ਪ੍ਰਗਟਾਅ ਦਿਤੀ ਹੈ। ਦੂਜੇ ਪਾਸੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਵਿਦੇਸ਼ੀ ਕਾਤਲਾਂ ਨੂੰ ਫੜਨ ਵਿੱਚ ਦੇਰੀ ਹੋ ਸਕਦੀ ਹੈ ਪਰ ਨੇੜੇ ਬੈਠੇ ਪੰਨੂ ਦੀ ਗ੍ਰਿਫਤਾਰੀ ਵਿਚ ਦੇਰੀ ਕਿਉਂ ?
