ਬਰਨਾਲਾ 16 ਮਾਰਚ ( ਨਿਰਮਲ ਸਿੰਘ ਪੰਡੋਰੀ)-
ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 63ਵੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਇਸ ਖੇਡ ਮੇਲੇ ਵਿਚ ਸੰਸਥਾ ਦੇ ਸਾਰੇ ਕਾਲਜਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਸਮਾਪਤੀ ਸਮਾਰੋਹ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਬਚਣ ਦੀ ਤਾਕੀਦ ਕੀਤੀ। ਉਹਨਾਂ ਖਿਡਾਰੀਆਂ ਨੂੰ ਖੇਡ-ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਜਿੱਤ ਦਾ ਕਦੇ ਘੁਮੰਡ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਕਦੇ ਹਾਰ ਤੋਂ ਨਿਰਾਸ਼ ਹੋਣਾ ਚਾਹੀਦਾ ਹੈ ਅਤੇ ਇਹ ਗੱਲਾਂ ਸਾਨੂੰ ਖੇਡ ਦਾ ਮੈਦਾਨ ਹੀ ਸਿਖਾਉਂਦਾ ਹੈ। ਉਹਨਾਂ ਖੇਡ ਵਿਭਾਗ ਦੇ ਅਧਿਆਪਕਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਪ੍ਰੋ. ਜਸਵਿੰਦਰ ਕੌਰ ਦੀ ਇਸ ਖੇਡ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਤਾਰੀਫ਼ ਕੀਤੀ। ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਅਸ਼ੀਰਵਾਦ ਸਦਕਾ ਕਾਲਜ ਖੇਡਾਂ ਸਮੇਤ ਹਰ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ। ਇਹਨਾਂ ਮੁਕਾਬਲਿਆਂ ਵਿੱਚ ਐੱਸ. ਡੀ. ਡਿਗਰੀ ਕਾਲਜ ਦੀਆਂ ਲੜਕੀਆਂ ਦੇ ਵਰਗ ‘ਚ ਰਿੰਪੀ ਕੌਰ ਨੂੰ ਸਭ ਤੋਂ ਵਧੀਆ ਖਿਡਾਰਨ ਐਲਾਨੀ ਗਈ। ਲੜਕਿਆਂ ਦੇ ਵਰਗ ‘ਚ ਪਵਨਦੀਪ ਸਿੰਘ ਨੂੰ ਵਧੀਆ ਖਿਡਾਰੀ ਐਲਾਨਿਆ ਗਿਆ। ਇਸੇ ਤਰ੍ਹਾਂ ਬੀ.ਐਡ ਕਾਲਜ ਵਿੱਚੋਂ ਬਲਜਿੰਦਰ ਕੌਰ (ਲੜਕੀਆਂ) ਅਤੇ ਗੁਰਬਿੰਦਰ ਸਿੰਘ (ਲੜਕਿਆਂ), ਸਕੂਲ ਵਿੱਚੋਂ ਮਨਪ੍ਰੀਤ ਕੌਰ (ਲੜਕੀਆਂ) ਅਤੇ ਨਵੀਨ ਯਾਦਵ (ਲੜਕੇ) ਵਧੀਆ ਖਿਡਾਰੀ ਐਲਾਨੇ ਗਏ। ਬੀ. ਫਾਰਮੇਸੀ ਕਾਲਜ ਵਿੱਚੋਂ ਖੁਸ਼ੀ ਤਿਵਾੜੀ ਅਤੇ ਮਨਦੀਪ ਕੌਰ (ਲੜਕੀਆਂ) ਅਤੇ ਆਦਿਤਯਾ ਪਾਂਡੇ (ਲੜਕਿਆਂ) ਸਭ ਤੋਂ ਵਧੀਆ ਖਿਡਾਰੀ ਐਲਾਨੇ ਗਏ। ਜਦ ਕਿ ਐੱਸ. ਡੀ. ਕਾਲਜ ਆਫ ਡੀ. ਫਾਰਮੇਸੀ ਵਿੱਚੋਂ ਲਵਪ੍ਰੀਤ ਕੌਰ ਨੂੰ ਲੜਕੀਆਂ ਅਤੇ ਅਨਮੋਲ ਯਾਦਵ ਲੜਕਿਆਂ ਦੇ ਵਰਗ ‘ਚ ਸਭ ਤੋਂ ਵਧੀਆ ਖਿਡਾਰੀ ਘੋਸ਼ਿਤ ਕੀਤਾ ਗਿਆ। ਉਪ ਵੈਦ ਕੋਰਸ ਵਿਚੋਂ ਵਰਿੰਦਰ ਸਿੰਘ (ਲੜਕੇ) ਵਧੀਆ ਖਿਡਾਰੀ ਐਲਾਨੇ ਗਏ। ਸੰਸਥਾ ਦੇ ਰਾਸ਼ਟਰੀ, ਰਾਜ ਅਤੇ ਯੂਨੀਵਰਸਿਟੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀ ਖਿਡਾਰੀਆਂ ਨੂੰ ਟਰੈਕ ਸੂਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਵਿਚ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਸ੍ਰੀਮਤੀ ਸਰੋਜ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਮੈਂਬਰ ਸ੍ਰੀ ਰਾਹੁਲ ਅੱਤਰੀ, ਮੈਂਬਰ ਸ੍ਰੀ ਭੂਸ਼ਣ ਬਾਂਸਲ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਪ੍ਰਿੰਸੀਪਲ ਡਾ. ਵਿਜੈ ਬਾਂਸਲ, ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ, ਪ੍ਰਿੰਸੀਪਲ ਸ੍ਰੀ ਰਾਕੇਸ਼ ਗਰਗ, ਐਡਵੋਕੇਟ ਸੰਦੀਪ, ਐਡਵੋਕੇਟ ਹਰਪ੍ਰੀਤ ਸੰਧੂ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਾਲਵਿੰਦਰ ਭਿੰਦੀ, ਸ੍ਰੀ ਕੁਲਵਿੰਦਰ ਕਿੰਦਰੀ, ਕਮਲਜੀਤ ਗਰੇਵਾਲ, ਗਗਨਦੀਪ ਸਿੰਗਲਾ, ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਮੁਕਾਬਲਿਆਂ ਦੇ ਪ੍ਰਬੰਧਕੀ ਸਕੱਤਰ ਡਾ. ਬਹਾਦਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਸਮਾਪਨ ਸਮਾਰੋਹ ਸਮੇਂ ਡਾ. ਰੀਤੂ ਅੱਗਰਵਾਲ ਨੇ ਬਹੁਤ ਖ਼ੂਬਸੂਰਤੀ ਨਾਲ ਸਟੇਜ ਸੰਚਾਲਨ ਕੀਤਾ।










