Skip to main content

Gee 98News

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਬਾਰੇ ਪੋਸਟਰ ਜਾਰੀ

ਬਰਨਾਲਾ 18 ਮਾਰਚ ( ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਮੁਹਿੰਮ ਦਾ ਪੋਸਟਰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਹਰ ਪੱਖ ਤੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਕੂਲ ਆਫ ਐਮੀਨੈੰਸ ਰਾਹੀਂ ਪੰਜਾਬ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਲਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਰਜਿਸਟਰੇਸ਼ਨ ਅਤੇ ਦਾਖ਼ਲਾ ਮੁਹਿੰਮ ਚੱਲ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਅਧਿਆਪਕਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸਰਕਾਰ ਦੀ ਲੋਕ ਪੱਖੀ ਸਿੱਖਿਆ ਨੀਤੀ ਬਾਰੇ ਵੱਖ ਵੱਖ ਮਾਧਿਅਮਾਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸ. ਤੂਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਦੱਸਦਿਆਂ ਬੱਚਿਆਂ ਨੂੰ ਪੜ੍ਹੋ ਸਮਾਰਟ, ਬਣੋ ਸਮਾਰਟ ਅਤੇ ਸਕੂਲ ਚੁਣੋ ਸਮਾਰਟ ਦਾ ਹੋਕਾ ਦਿੰਦੇ ਹੋਏ ਦਾਖ਼ਲਾ ਮੁਹਿੰਮ ਹਿੱਸਾ ਬਣਨ ਅਤੇ ਇਸ ਦੀ ਸਫ਼ਲਤਾ ਦੀ ਅਪੀਲ ਕੀਤੀ।  ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ, ਜੀਏ ਸੁਖਪਾਲ ਸਿੰਘ, ਡਿਪਟੀ ਡੀਈਓ ਵਸੁੰਧਰਾ ਕਪਿਲਾ, ਕੁਲਦੀਪ ਸਿੰਘ ਭੁੱਲਰ, ਕੀਰਤੀ ਦੇਵ ਸ਼ਰਮਾ, ਭੁਪਿੰਦਰ ਸ਼ਰਮਾ, ਹਿਮਾਨੀ ਸ਼ਰਮਾ ਹਾਜ਼ਰ ਸਨ।

error: Content is protected !!