Skip to main content

Gee 98News

ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖ਼ਾਤਾ ਭਾਰਤ ਵਿੱਚ ਬੰਦ

ਚੰਡੀਗੜ੍ਹ –ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ । ਮੰਨਿਆ ਜਾ ਰਿਹਾ ਹੈ ਕਿ ਸਰਦਾਰ ਮਾਨ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ । ਟਵਿੱਟਰ ਦੀ ਮੈਨੇਜਮੈਂਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਂਟ ਸਰਕਾਰ ਵੱਲੋਂ ਕੀਤੀ ਗਈ ਕਾਨੂੰਨੀ ਮੰਗ ਦੇ ਆਧਾਰ ‘ਤੇ ਰੋਕਿਆ ਗਿਆ ਹੈ । ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਕਿ ਸ. ਮਾਨ ਦਾ ਟਵਿੱਟਰ ਅਕਾਊਂਟ ਆਰਜ਼ੀ ਤੌਰ ਤੇ ਰੋਕਿਆ ਗਿਆ ਹੈ ਜਾਂ ਫਿਰ ਇੰਨੇ ਸਮੇਂ ਲਈ ਰੋਕਿਆ ਗਿਆ ਹੈ।

error: Content is protected !!