Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੀਸ ਕਮੇਟੀ ਦੀ ਮੀਟਿੰਗ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

Nirmal Pandori by Nirmal Pandori
03/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪੀਸ ਕਮੇਟੀ ਦੀ ਮੀਟਿੰਗ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਜ਼ਿਲ੍ਹਾ ਬਰਨਾਲਾ ’ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਰਕਰਾਰ: ਐੱਸਡੀਐਮ ਗੋਪਾਲ ਸਿੰਘ

ਬਰਨਾਲਾ 20 ਮਾਰਚ ( ਨਿਰਮਲ ਸਿੰਘ ਪੰਡੋਰੀ )-

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੀਸ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ/ਤਪਾ ਸ. ਗੋਪਾਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਡੀਐੱਸਪੀ ਬਰਨਾਲਾ ਸ. ਸਤਬੀਰ ਸਿੰੰਘ ਬੈਂਸ ਅਤੇ ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰੰਘ ਚਹਿਲ ਤੇ ਵੱਖ ਵੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਐਸਡੀਐਮ ਗੋਪਾਲ ਸਿੰਘ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਮੌਜੂਦਾ ਮਾਹੌਲ ਦੌਰਾਨ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਰਕਰਾਰ ਹੈ ਤੇ ਆਉਂਦੇ ਸਮੇਂ ਵੀ ਇਸੇ ਤਰ੍ਹਾਂ ਅਸੀਂ ਸਾਰਿਆਂ ਨੇ ਇਕਜੁਟ ਰਹਿਣਾ ਹੈ।ਇਸ ਮੌਕੇ ਡੀਐਸਪੀ ਸਤਬੀਰ ਸਿੰਘ ਨੇ ਅਪੀਲ ਕੀਤੀ ਕਿ ਵੱਖ ਵੱਖ ਵਰਗਾਂ, ਸ਼੍ਰੇਣੀਆਂ, ਧਰਮਾਂ, ਪੇਸ਼ੇਵਾਰਾਨਾਂ ਦੀ ਨੁਮਾਇੰਦਗੀ ਕਰ ਰਹੇ ਸਮੂਹ ਆਗੂ ਸਾਹਿਬਾਨ ਖੁਦ ਵੀ ਅਫਵਾਹਾਂ ’ਤੇ ਯਕੀਨ ਨਾ ਕਰਨ ਅਤੇ ਦੂਜਿਆਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕੱਢੇ ਜਾਂਦੇ ਫਲੈਗ ਮਾਰਚ ਦਾ ਉਦੇਸ਼ ਲੋਕਾਂ ਨੂੰ ਇਹ ਮਹਿਸੂਸ ਕਰਾਉਣਾ ਹੁੰਦਾ ਹੈ ਕਿ ਪੁਲੀਸ ਉਨ੍ਹਾਂ ਦੀ ਸੁਰੱਖਿਆ ਲਈ ਹਾਜ਼ਰ ਹੈ। ਇਸ ਮੌਕੇ ਡੀਐੱਸਪੀ ਗਮਦੂਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਆਸ-ਪਾਸ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਓਪਰੀ ਗਤੀਵਿਧੀ ਮਹਿਸੂਸ ਹੋਵੇ ਤਾਂ ਪੁਲੀਸ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਸ ਨੂੰ ਵੇਰੀਫਾਈ ਕੀਤਾ ਜਾ ਸਕੇ।ਇਸ ਮੌਕੇ ਸਾਰੀਆਂ ਮੌਜੂਦ ਸ਼ਖ਼ਸੀਅਤਾਂ ਨੇ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਤੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪੂਰੀ ਤਰ੍ਹਾਂ ਤੇ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਹੈ ਤੇ ਅੱਗੇ ਵੀ ਰਹੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲਣ ਵਾਲੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ਲਈ ਜਾਗਰੂਕ ਕਰਨਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਪੱਖੋਂ (ਕਾਂਗਰਸ), ਵਪਾਰ ਮੰਡਲ ਤੋਂ ਕਾਲਾ ਸਿੰਘ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਯਾਦਵਿੰਦਰ ਸ਼ੰਟੀ (ਬੀਜੇਪੀ), ਗੁਰਪ੍ਰੀਤ ਸਿੰਘ ਰੂੜੇਕੇ (ਸੀਪੀਆਈ ਐਮਐਲ), ਹਰਦੀਪ ਸਿੰਘ ਇੰਸਾਂ, ਮੈਂਬਰ ਸ਼੍ਰੋਮਣੀ ਕਮੇਟੀ ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਠੀਕਰੀਵਾਲਾ, ਪ੍ਰਧਾਨ ਅਦਬਰ ਖਾਂ, ਮੁਹੰਮਦ ਹਮੀਦ, ਦਰਸ਼ਨ ਸਿੰਘ ਮੰਡੇਰ ਤੇ ਗੁਰਜੰਟ ਸਿੰਘ ਸ਼੍ਰੋਮਣੀ ਅਕਾਲੀ ਦਲ (ਅ),   ਈਸਾਈ ਭਾਈਚਾਰੇ ਤੋਂ ਗੁਰਬਾਜ਼ ਸਿੰਘ, ਗੌਰਵ ਕੁਮਾਰ ਵਪਾਰ ਮੰਡਲ, ਸੁਖਜੀਤ ਕੌਰ ਸੁੱਖੀ, ਵਕੀਲ ਸਾਹਿਬਾਨ ਤੇ ਵੱਖ ਵੱਖ ਪਿੰਡਾਂ ਦੇ ਸਰਪੰਚ-ਪੰਚ ਤੇ ਪਤਵੰਤੇ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
Load More
Tags: #barnalanews#punjabnews
Previous Post

ਦਾਖ਼ਲਾ ਮੁਹਿੰਮ ਤਹਿਤ ਦਾਖ਼ਲਾ ਵਧਾਉਣ ਲਈ ਸਕੂਲ ਮੁਖੀ ਸਨਮਾਨਿਤ

Next Post

ਆਪਣੀ ਤਾਕਤਵਰ ਮਰਸੀਡੀਜ਼ ਕਾਰ ਦੇ ਕਾਰਨ ਹੀ ਪੁਲਿਸ ਪਾਰਟੀ ਨੂੰ ਪਿੱਛੇ ਛੱਡ ਗਿਆ ਅੰਮ੍ਰਿਤਪਾਲ…!

Nirmal Pandori

Nirmal Pandori

Related Posts

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
Load More
Next Post
ਆਪਣੀ ਤਾਕਤਵਰ ਮਰਸੀਡੀਜ਼ ਕਾਰ ਦੇ ਕਾਰਨ ਹੀ ਪੁਲਿਸ ਪਾਰਟੀ ਨੂੰ ਪਿੱਛੇ ਛੱਡ ਗਿਆ ਅੰਮ੍ਰਿਤਪਾਲ…!

ਆਪਣੀ ਤਾਕਤਵਰ ਮਰਸੀਡੀਜ਼ ਕਾਰ ਦੇ ਕਾਰਨ ਹੀ ਪੁਲਿਸ ਪਾਰਟੀ ਨੂੰ ਪਿੱਛੇ ਛੱਡ ਗਿਆ ਅੰਮ੍ਰਿਤਪਾਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend