Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਉਗਰਾਹਾਂ 23 ਮਾਰਚ ਨੂੰ ਬਰਨਾਲਾ ਵਿਖੇ ਮਨਾਵੇਗੀ ਸ਼ਹੀਦੀ ਦਿਹਾੜਾ

Nirmal Pandori by Nirmal Pandori
03/22/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਉਗਰਾਹਾਂ 23 ਮਾਰਚ ਨੂੰ ਬਰਨਾਲਾ ਵਿਖੇ ਮਨਾਵੇਗੀ ਸ਼ਹੀਦੀ ਦਿਹਾੜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਮਾਰਚ (ਨਿਰਮਲ ਸਿੰਘ ਪੰਡੋਰੀ) -ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਵੱਲੋਂ ਦਾਣਾ ਮੰਡੀ ਬਰਨਾਲਾ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਮੀਟਿੰਗ ਪਿੰਡ ਦੀਵਾਨਾ ਵਿਖੇ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਹਰ ਪਿੰਡ ਵਿੱਚੋਂ ਵੱਡੀ ਗਿਣਤੀ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਦੇ ਵਿਸ਼ਾਲ ਇਕੱਠ ਕਰਕੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ ਸ਼ਹੀਦਾਂ ਦੀ ਸਾਮਰਾਜਵਾਦ ਅਤੇ ਜਗੀਰਦਾਰੀ ਵਿਰੋਧੀ ਅਤੇ ਫਿਰਕਾਪ੍ਰਸਤੀ ਵਿਰੋਧੀ ਇਨਕਲਾਬੀ ਸੋਚ ਦੀ ਅੱਜ ਦੇ ਪ੍ਰਸੰਗ ਵਿੱਚ ਬਣਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਫਿਰਕੂ ਅਨਸਰਾਂ ਨੂੰ ਭਾਂਜ ਦੇਣ ਅਤੇ ਅਮਨ ਕਾਨੂੰਨ ਦੀ ਰਾਖੀ ਦੇ ਨਾਂ ਹੇਠ ਪੰਜਾਬ ਸਰਕਾਰ ਵੱਲੋਂ ਜਾਬਰ ਹਕੂਮਤੀ ਰਾਜ ਮਸੀਨਰੀ ਦੇ ਦੰਦੇ ਤਿੱਖੇ ਕੀਤੇ ਕੀਤੇ ਜਾ ਰਹੇ ਹਨ , ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ ਅਤੇ ਸੂਬੇ ਚ ਇੰਟਰਨੈੱਟ ਸੇਵਾਵਾਂ ਠੱਪ ਕਰਕੇ ਦਹਿਸ਼ਤੀ ਮਾਹੌਲ ਸਿਰਜਿਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਫਿਰਕੂ ਤੇ ਹਕੂਮਤੀ ਚਾਲਾਂ ਤੋਂ ਸੁਚੇਤ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਜਮਾਤੀ ਸੰਘਰਸ਼ਾਂ ਨੂੰ ਹੋਰ ਤੇਜ਼ ਕਰਨ।ਉਹਨਾਂ ਆਖਿਆ ਕਿ ਫਿਰਕਾਪ੍ਰਸਤੀ ਤੇ ਜਾਤਪ੍ਰਸਤੀ ਨੂੰ ਨਕਾਰਦਿਆਂ ਕਿਸਾਨੀ ਦੇ ਇਨ੍ਹਾਂ ਸੰਘਰਸ਼ਾਂ ਵਿੱਚ ਜੀਅ ਜਾਨ ਨਾਲ ਕੁੱਦ ਕੇ ਬੁਲੰਦੀਆਂ ‘ਤੇ ਪਹੁੰਚਾਉਣਾ ਹੀ ਹਰ ਕਿਸਮ ਦੀਆਂ ਫਿਰਕਾਪ੍ਰਸਤ ਜਾਤਪ੍ਰਸਤ ਚਾਲਾਂ ਨੂੰ ਪਛਾੜਨ ਅਤੇ ਹਕੂਮਤੀ ਜਾਬਰ ਹੱਥਕੰਡਿਆਂ ਨੂੰ ਫੇਲ੍ਹ ਕਰਨ ਦਾ ਸਹੀ ਪੈਂਤੜਾ ਬਣਦਾ ਹੈ। ਕਿਸਾਨ ਆਗੂਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਨੌਜਵਾਨਾਂ ਤੇ ਔਰਤਾਂ ਸਮੇਤ ਵਹੀਰਾਂ ਘੱਤ ਕੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ, ਖਜ਼ਾਨਚੀ ਭਗਤ ਸਿੰਘ, ਬਲੌਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਬਲਵਿੰਦਰ ਸਿੰਘ ਕਾਲਾਬੁਲਾ, ਨਾਜ਼ਰ ਸਿੰਘ ਠੁੱਲੀਵਾਲ, ਜੱਜ ਸਿੰਘ ਗਹਿਲ, ਰਾਮ ਸਿੰਘ ਸੰਘੇੜਾ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ, ਸੰਦੀਪ ਕੌਰ, ਰਣਜੀਤ ਕੌਰ ਪੱਤੀ ਸੇਖਵਾਂ, ਲਖਵੀਰ ਕੌਰ ਧਨੌਲਾ ਆਦਿ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਪਿੰਡ ਰਾਮਗੜ੍ਹ ‘ਚ ਵਿਰਾਸਤ ਆਰਟ ਗੈਲਰੀ ਲੋਕ ਅਰਪਣ

Next Post

ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਹੋਵੇਗੀ ਛੁੱਟੀ-ਮੁੱਖ ਮੰਤਰੀ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਹੋਵੇਗੀ ਛੁੱਟੀ-ਮੁੱਖ ਮੰਤਰੀ

ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ 16 ਨਵੰਬਰ ਹੋਵੇਗੀ ਛੁੱਟੀ-ਮੁੱਖ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend