Gee 98News

ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਹੋਵੇਗੀ ਛੁੱਟੀ-ਮੁੱਖ ਮੰਤਰੀ

ਬਰਨਾਲਾ 22 ਮਾਰਚ (ਨਿਰਮਲ ਸਿੰਘ ਪੰਡੋਰੀ) –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ ਮਿਲੇ ਸਨ ਜਿੰਨਾਂ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ 16 ਨਵੰਬਰ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਹੋਵੇਗੀ।

error: Content is protected !!