Gee 98News

ਮਹਿਲ ਕਲਾਂ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਚੈਕਿੰਗ

ਮਹਿਲ ਕਲਾਂ 23 ਮਾਰਚ ( ਜਸਵੰਤ ਸਿੰਘ ਲਾਲੀ ) ਪੰਜਾਬ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐਸ ਐਸ ਪੀ ਸ੍ਰੀ ਸੰਦੀਪ ਮਲਿਕ ਦੇ ਦਿਸਾ ਨਿਰਦੇਸ਼ਾਂ ਅਤੇ ਸਬ ਡਵੀਜ਼ਨ ਮਹਿਲ ਕਲਾਂ ਦੇ ਡੀ ਐਸ ਪੀ ਗਮਦੂਰ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਕਮਲਜੀਤ ਸਿੰਘ ਗਿੱਲ ਨੇ ਸਮੇਤ ਪੁਲਸ ਪਾਰਟੀ ਬਰਨਾਲਾ ਲੁਧਿਆਣਾ ਮੱਖ ਮਾਰਗ ‘ਤੇ ਸਥਿਤ ਟੋਲ ਟੈਕਸ ਮਹਿਲ ਕਲਾਂ ‘ਤੇ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਟੈ੍ਰਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲ਼ੇ ਲੋਕਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਨਹੀ ਦਿੱਤੀ ਜਾਵੇਗੀ। ਜੇਕਰ ਕੋਈ ਵੀ ਮਾੜਾ ਅਨਸਰ ਅਜਿਹਾ ਕਰਦਾ ਫੜਿਆ ਗਿਆ ਤਾਂ ਪੁਲਿਸ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਮੁੱਖ ਅਫ਼ਸਰ ਸ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਦੇ ਲਈ ਹੈ, ਇਸ ਲਈ ਜੇਕਰ ਕਿਸੇ ਨੂੰ ਵੀ ਕਿਸੇ ਵਿਅਕਤੀ ਤੇ ਕੋਈ ਸ਼ੱਕ ਹੈ ਤਾਂ ਉਹ ਪੁਲਿਸ ਨੂੰ ਗੁਪਤ ਤੌਰ ਤੇ ਦੱਸ ਸਕਦਾ ਹੈ।ਇਸ ਮੌਕੇ ਏ ਐਸ ਆਈ ਗੁਰਮੇਲ ਸਿੰਘ, ਏ ਐਸ ਆਈ ਜਸਵਿੰਦਰ ਸਿੰਘ, ਏ ਐਸ ਆਈ ਰਾਮ ਸਿੰਘ, ਏ ਐਸ ਆਈ ਵੀਰ ਸਿੰਘ, ਲਖਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪੈਰਾ ਮਿਲਟਰੀ ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਹਾਜ਼ਰ ਸਨ

error: Content is protected !!