Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ

Nirmal Pandori by Nirmal Pandori
03/25/2023
in ਪੰਜਾਬ
Reading Time: 1 min read
A A
0
ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਲੜਕੀ ਦਾ ਪਿਤਾ ਅਤੇ ਪਿੰਡ ਦੇ ਦੋ ਪੰਚ ਵੀ ਮੁਕੱਦਮੇ ‘ਚ ਨਾਮਜ਼ਦ

ਲੁਧਿਆਣਾ 25 ਮਾਰਚ (ਜੀ98 ਨਿਊਜ਼ ਸਰਵਿਸ)-ਸਹੁਰੇ ਪਰਵਾਰ ਦੇ ਖਰਚੇ ‘ਤੇ ਕੈਨੇਡਾ ਗਈ ਅਤੇ ਫੇਰ ਆਪਣੇ ਪਤੀ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰਨ ਵਾਲੀ ਪਤਨੀ ਦੇ ਖਿਲਾਫ ਥਾਣਾ ਜੋਧਾਂ ਦੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ । ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਲੜਕੀ ਲਖਵੀਰ ਕੌਰ ਪੁੱਤਰੀ ਸੂਬਾ ਸਿੰਘ ਵਾਸੀ ਰੰਗੂਵਾਲ ਹਾਲ ਅਬਾਦ ਕੈਨੇਡਾ ਦੇ ਸਹੁਰਾ ਨਿਰਮਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਅਮਨ ਪਾਰਕ ਨਿਊ ਰਾਜਗੁਰੂ ਨਗਰ ਲੁਧਿਆਣਾ ਨੇ ਸ਼ਿਕਾਇਤ ਦਿੱਤੀ ਸੀ ਤੇ ਉਸ ਦੇ ਬੇਟੇ ਗੁਰਸੇਵਕਪਾਲ ਸਿੰਘ ਦਾ ਵਿਆਹ ਕੁਝ ਸਾਲ ਪਹਿਲਾਂ ਲਖਵੀਰ ਕੌਰ ਨਾਲ ਹੋਇਆ ਸੀ । ਲਖਬੀਰ ਕੌਰ ਨੇ ਆਈਲੈਟਸ ਪਾਸ ਕੀਤੀ ਹੋਈ ਸੀ ਅਤੇ ਵਿਆਹ ਉਪਰ ਅਤੇ ਲਖਵੀਰ ਕੌਰ ਨੂੰ ਕੈਨੇਡਾ ਭੇਜਣ ਦਾ ਸਾਰਾ ਖਰਚਾ ਗੁਰਸੇਵਕਪਾਲ ਸਿੰਘ ਦੇ ਪਰਿਵਾਰ ਨੇ ਕੀਤਾ ਸੀ । ਕੁਝ ਸਮੇਂ ਬਾਅਦ ਲਖਵੀਰ ਕੌਰ ਦਾ ਇਰਾਦਾ ਬਦਲ ਗਿਆ ਅਤੇ ਉਸਨੇ ਆਪਣੇ ਪਤੀ ਗੁਰਸੇਵਕਪਾਲ ਸਿੰਘ ਅਤੇ ਸਹੁਰਾ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਸੰਪਰਕ ਘੱਟ ਕਰ ਦਿੱਤਾ ਅਤੇ ਫੇਰ ਅਚਾਨਕ ਲਖਵੀਰ ਕੌਰ ਨੇ ਆਪਣੇ ਪਤੀ ਨਾਲ ਬਿਲਕੁਲ ਹੀ ਸੰਪਰਕ ਤੋੜ ਦਿੱਤਾ । ਇਸ ਮਾਮਲੇ ‘ਚ ਕਈ ਵਾਰ ਦੋਵਾਂ ਪਿੰਡਾਂ ਦੇ ਮੋਹਤਬਰ ਵਿਅਕਤੀ ਇਕੱਠੇ ਹੋਏ ਲਖਬੀਰ ਕੌਰ ਅਤੇ ਉਸ ਦੇ ਪਰਿਵਾਰ ਦਾ ਨਜ਼ਰੀਆ ਨਾ ਬਦਲਿਆ, ਜਿਸ ਤੋਂ ਬਾਅਦ ਗੁਰਸੇਵਕਪਾਲ ਸਿੰਘ ਦੇ ਪਰਿਵਾਰ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨਾਲ ਠੱਗੀ ਵੱਜੀ ਹੈ । ਇੰਸਪੈਕਟਰ ਰਜਿੰਦਰ ਸਿੰਘ ਨੇ ਅੱਗੇ ਹੋਰ ਦੱਸਿਆ ਅਤੇ ਲਖਵੀਰ ਕੌਰ ਨੇ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਵੀ ਆਪਣੇ ਆਪ ਨੂੰ ਕੁਆਰੀ ਦੱਸ ਕੇ ਕੈਨੇਡਾ ਵਿੱਚ ਪੀਆਰ ਲੈਣ ਲਈ ਪੁਲਸ ਵੈਰੀਫਿਕੇਸ਼ਨ ਗ਼ਲਤ ਤਰੀਕੇ ਨਾਲ ਕਰਵਾਈ। ਉਨ੍ਹਾਂ ਦੱਸਿਆ ਕਿ ਲਖਵੀਰ ਕੌਰ ਦੀ ਪੁਲਿਸ ਵੈਰੀਫਿਕੇਸ਼ਨ ਸਹੁਰਾ ਪਰਿਵਾਰ ਵੱਲੋਂ ਹੋਣੀ ਚਾਹੀਦੀ ਸੀ ਜਦ ਉਸ ਨੇ ਆਪਣੇ ਪੇਕੇ ਪਰਿਵਾਰ ਵੱਲੋਂ ਵੈਰੀਫਿਕੇਸ਼ਨ ਕਰਵਾਈ ਅਤੇ ਪੁਲਿਸ ਤੋਂ ਇਹ ਗੱਲ ਲੁਕਾ ਕੇ ਰੱਖੀ ਕਿ ਉਹ ਸ਼ਾਦੀਸ਼ੁਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਲਖਵੀਰ ਕੌਰ, ਉਸਦੇ ਪਿਤਾ ਸੂਬਾ ਸਿੰਘ ਅਤੇ ਪੁਲਿਸ ਵੈਰੀਫਿਕੇਸ਼ਨ ਮੌਕੇ ਗਵਾਹੀ ਪਾਉਣ ਵਾਲੇ ਪੰਚ ਬਖਸੀਸ ਸਿੰਘ ਅਤੇ ਜਗਦੇਵ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 26, ਮਿਤੀ 23 ਮਾਰਚ 2023, ਧਾਰਾ 177,420,418,120B ਤਹਿਤ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ

Next Post

ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ

ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend