Gee 98News

UAE-ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਕੇ ਗਿਆਰਵੀਂ ਮੰਜ਼ਿਲ ਤੋਂ ਮਾਰੀ ਛਾਲ

ਸ਼ਾਰਜਾਹ ਵਿੱਚ ਇੱਕ ਭਾਰਤੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦੀ ਹੱਤਿਆ ਤੋਂ ਬਾਅਦ ਆਪਣੇ ਅਪਾਰਟਮੈਂਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।ਜਾਂਚ ਅਧਿਕਾਰੀਆਂ ਨੇ ਵਿਅਕਤੀ ਦੀ ਲਾਸ਼ ਤੋਂ ਇੱਕ ਨੋਟ ਬਰਾਮਦ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਮਾਰਿਆ ਹੈ, ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਉੱਪਰੋਂ ਸ਼ਿਫਟ ਕਰਨ ਲਈ ਕਿਹਾ ਹੈ। ਹਸਪਤਾਲ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਫੋਰੈਂਸਿਕ ਲੈਬਾਰਟਰੀ ਲਿਜਾਇਆ ਗਿਆ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਰਿਵਾਰ ਪਿਛਲੇ ਛੇ ਮਹੀਨਿਆਂ ਤੋਂ ਇਸ ਇਮਾਰਤ ਵਿੱਚ ਰਹਿ ਰਿਹਾ ਸੀ।

error: Content is protected !!